ਹਰੀਸ਼ ਕਾਲੜਾ
ਰੂਪਨਗਰ, 23 ਅਪ੍ਰੈਲ 2021:ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਦਾਖਲ ਕਰਵਾਉਣ ਲਈ ਜ਼ਿਲ੍ਹੇ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ ਵਿਚ ਬੈੱਡਾਂ ਦੀ ਉਪਲਬਧਤਾ ਨਸ਼ਰ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ । ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਕੋਰੋਨਾ ਦੇ ਮਰੀਜ਼ਾਂ ਨੂੰ ਦਾਖਲ ਕਰਵਾਉਣ ਲਈ ਕੋਈ ਦਿੱਕਤ ਪੇਸ਼ ਨਾ ਆਵੇ ਇਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਹਸਪਤਾਲਾਂ ਵਿੱਚ ਮੌਜੂਦਾ ਸਮੇਂ ਕਿੰਨੇ ਬੈੱਡ ਖਾਲੀ ਹਨ, ਇਸ ਗੱਲ ਦੀ ਜਾਣਕਾਰੀ ਦਿੱਤੀ ਜਾਇਆ ਕਰੇਗੀ ।
ਉਨ੍ਹਾਂ ਦੱਸਿਆ ਕਿ ਅੱਜ ਸਿਵਲ ਹਸਪਤਾਲ ਰੂਪਨਗਰ ਵਿਖੇ ਕੋਰੋਨਾ ਮਰੀਜ਼ਾਂ ਨੂੰ ਦਾਖ਼ਲ ਕੀਤੇ ਜਾਣ ਲਈ ਕੁੱਲ ਨਾਮਜ਼ਦ 55 ਬੈੱਡਾਂ ਵਿੱਚੋਂ 41 ਬੈੱਡ ਭਰੇ ਹੋਏ ਹਨ ਜਦਕਿ 14 ਬੈੱਡ ਖਾਲੀ ਹਨ ਇਸੇ ਤਰ੍ਹਾਂ ਸਬ ਡਿਵੀਜ਼ਨਲ ਹਸਪਤਾਲ ਨੰਗਲ ਵਿਖੇ 35 ਬੈੱਡਾਂ ਵਿੱਚੋਂ 5ਬੈੱਡ ਭਰੇ ਹੋਏ ਹਨ ਜਦਕਿ 30 ਬੈੱਡ ਖਾਲੀ ਹਨ ਇਸੇ ਤਰ੍ਹਾਂ ਬੀਬੀਐਮਬੀ ਹਸਪਤਾਲ ਨੰਗਲ ਵਿੱਚ ਕੁੱਲ 65 ਬੈੱਡਾਂ ਵਿਚੋਂ ਸਾਰੇ ਬੈੱਡ ਖਾਲੀ ਹਨ ,ਜਦਕਿ ਸਾਂਘਾ ਹਸਪਤਾਲ ਰੋਪਡ਼ ਵਿਖੇ ਕੁੱਲ 10 ਬੈੱਡਾਂ ਵਿੱਚੋਂ 7 ਬੈੱਡ ਤੇ ਕੋਰੋਨਾ ਦੇ ਮਰੀਜ਼ ਦਾਖਲ ਹਨ ਤੇ 3 ਬੈੱਡ ਖਾਲੀ ਹਨ ,ਜਦਕਿ ਪਰਮਾਰ ਹਸਪਤਾਲ ਰੋਪਡ਼ ਵਿਖੇ ਕੁੱਲ 15 ਬੈੱਡਾਂ ਵਿੱਚੋਂ 5 ਬੈੱਡ ਭਰੇ ਹਨ ਤੇ 10 ਬੈੱਡ ਖਾਲੀ ਹਨ ਇਸੇ ਤਰ੍ਹਾਂ ਬਲਜਿੰਦਰਾ ਹਸਪਤਾਲ ਰੋਪੜ ਦੇ 10 ਬੈੱਡਾਂ ਵਿੱਚੋਂ 7 ਬੈੱਡ ਭਰੇ ਹਨ ਤੇ 3 ਬੈੱਡ ਖਾਲੀ ਹਨ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਗੁਰਦੇਵ ਹਸਪਤਾਲ ਨੂਰਪੁਰ ਬੇਦੀ ਵਿਖੇ 8 ਬੈੱਡਾਂ ਵਿੱਚੋਂ 5 ਬੈੱਡ ਭਰੇ ਹਨ ਜਦ ਕਿ 3 ਬੈੱਡ ਖਾਲੀ ਹਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ, ਸ੍ਰੀ ਆਨੰਦਪੁਰ ਸਾਹਿਬ ਵਿੱਚ ਦੋ ਬੈੱਡ ਕੋਰੋਨਾ ਦੇ ਮਰੀਜ਼ਾਂ ਨੂੰ ਦਾਖ਼ਲ ਕਰਾਉਣ ਲਈ ਮੌਜੂਦਾ ਸਮੇਂ ਖਾਲੀ ਹਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਵਿੱਚ ਜ਼ਿਲ੍ਹਾ ਰੂਪਨਗਰ ਹਸਪਤਾਲ ਵਿਖੇ ਬਣੇ ਕੋਵਿਡ ਵਾਰਡ ਦੇ ਇੰਚਾਰਜ ਡਾਕਟਰ ਨਾਲ 01881-227241 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।