ਰਵੀ ਜੱਖੂ
ਚੰਡੀਗੜ੍ਹ, 24 ਅਪ੍ਰੈਲ 2021 - ਕੋਰੋਨਾ ਦੇ ਦੌਰਾਨ ਜਿੱਥੇ ਇੱਕ ਪਾਸੇ ਦੇਸ਼ ਦੇ ਕਈ ਹਿੱਸਿਆ ਵਿੱਚ ਆਕਸੀਜਨ ਨਾ ਮਿਲਣ ਕਾਰਨ ਕਈ ਮਰੀਜ਼ਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ ਉੱਥੇ ਹੀ ਚੰਡੀਗੜ੍ਹ ਵਿੱਚ ਹਵਾ ਤੋਂ ਆਕਸੀਜਨ ਬਣਾਉਣ ਦਾ ਯੂਨਿਟ ਲਗਾਇਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ.ਮਨਜੀਤ ਸਿੰਘ (ਨੋਡਲ ਅਫਸਰ ਆਕਸੀਜਨ ਚੰਡੀਗੜ੍ਹ) ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋ ਚੰਡੀਗੜ੍ਹ ਵਿੱਚ ਤਿੰਨ ਹਸਪਤਾਲਾਂ ਵਿੱਚ ਆਕਸੀਜਨ ਪਲਾਂਟ ਲਗਾਏ ਗਏ, ਜਿਨ੍ਹਾਂ ਵਿੱਚ ਜੀਐਮਐਸਐਚ-16, ਜੀਐਮਐਸਐਚ-32, ਅਤੇ ਸੈਕਟਰ 48 ਹਸਪਤਾਲ ਵਿੱਚ ਲਗਾਇਆ ਗਿਆ ਅਤੇ ਤਿੰਨ ਹੋਰ ਪਲਾਂਟ ਲਗਾਏ ਜਾ ਰਹੇ ਹਨ।