ਗੋਰਵ ਮਾਣਿਕ
ਫਿਰੋਜ਼ਪੁਰ 24 ਅਪ੍ਰੈਲ 2021 - ਕੋਰੋਨਾ ਵਾਇਰਸ ਤੋਂ ਬਚਣ ਲਈ ਫਿਰੋਜ਼ਪੁਰ ਵਾਸੀਆਂ ਨੂੰ ਟੀਕਾ ਜਲਦ ਲਵਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕੀਤਾ। ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਬਹੁਤ ਜਿਆਦਾ ਕੋਰੋਨਾ ਦੇ ਕੇਸ ਵੱਧ ਰਹੇ ਹਨ ਤੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ। ਉਨ੍ਹਾਂ ਨੇ ਫਿਰੋਜ਼ਪੁਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, ਜਿਨ੍ਹਾਂ ਨੇ ਕਰੋਨਾ ਦਾ ਟੀਕਾ ਨਹੀਂ ਲਵਾਇਆ ਉਹ ਜਰੂਰ ਲਵਾਉਣ ਤੇ ਕਰੋਨਾ ਵਾਇਰਸ ਦੇ ਪ੍ਰਕੋਪ ਤੋ ਬਚਣ।
ਉਨ੍ਹਾਂ ਨੇ ਫਿਰੋਜ਼ਪੁਰ ਜਿਲ੍ਹੇ ਦੇ ਲੋਕਾਂ ਦੀ ਤੁੰਦਰਸਤੀ ਦੀ ਕਾਮਨਾ ਕਰਦਿਆਂ ਕਿਹਾ ਕਰੋਨਾ ਮਹਾਂਮਾਰੀ ਤੋ ਬਚਣ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਿਦਾਇਤਾਂ ਨੂੰ ਵੀ ਮੰਨਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਬਜੁਰਗਾਂ ਤੇ 45 ਸਾਲ ਤੋ ਵੱਧ ਉਮਰ ਦੇ ਲੋਕਾਂ ਨੂੰ ਇਹ ਕਰੋਨਾ ਦਾ ਟੀਕਾ ਲੱਗ ਰਿਹਾ ਤੇ ਹੁਣ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਏਗਾ। ਉਨ੍ਹਾਂ ਨੇ ਯੂਥ ਨੂੰ ਵੀ ਵੱਧ ਤੋ ਵੱਧ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।
ਵਿਧਾਇਕ ਪਰਮਿੰਦਰ ਪਿੰਕੀ ਵੱਲੋਂ ਪਿਛਲੇ ਚੌਵੀ ਘੰਟਿਆਂ ਦੌਰਾਨ ਦੋ ਸੌ ਉਣੱਤੀ ਕੋਰੋਨਾ ਪੋਜ਼ਿਟਿਵ ਮਾਮਲਿਆਂ ਤੇ ਵੀ ਚਿੰਤਾ ਜ਼ਾਹਿਰ ਕੀਤੀ ਗਈ, ਉਹਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ,ਘਰੋਂ ਨਿਕਲਣ ਵੇਲੇ ਮਾਸਕ ਪਾ ਕੇ ਰੱਖਣ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣ ਬਾਰ ਬਾਰ ਹੱਥ ਧੋਣ ਅਤੇ ਕੋਵਿਡ ਦੀਆਂ ਗਾਈਡਲਾਈਨਾਂ ਨੂੰ ਮੰਨਦੇ ਹੋਏ ਆਪਣੇ ਕੰਮਕਾਰ ਨੇਪਰੇ ਚਾੜ੍ਹਨ।