ਐਸ.ਏ.ਐਸ ਨਗਰ, 24 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 40969 ਮਿਲੇ ਹਨ ਜਿਨ੍ਹਾਂ ਵਿੱਚੋਂ 32387 ਮਰੀਜ਼ ਠੀਕ ਹੋ ਗਏ ਅਤੇ 8042 ਕੇਸ ਐਕਟੀਵ ਹਨ । ਜਦਕਿ 540 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 351 ਮਰੀਜ਼ ਠੀਕ ਹੋਏ ਹਨ ਅਤੇ 802 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 11 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 80 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 157 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 12 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 25 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 37 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 163 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ ਅਤੇ ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 280 ਕੇਸ ਸ਼ਾਮਲ ਹਨ।