ਬਠਿੰਡਾ: ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 4 ਦੀ ਮੌਤ, 466 ਨਵੇਂ ਕੇਸ ਆਏ
ਅਸ਼ੋਕ ਵਰਮਾ
ਬਠਿੰਡਾ, 25 ਅਪਰੈਲ 2021 - ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 212174 ਸੈਂਪਲ ਲਏ ਗਏ। ਜਿਨਾਂ ਵਿਚੋਂ 17926 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 13897 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 3715 ਕੇਸ ਐਕਟਿਵ ਹਨ ਤੇ ਹੁਣ ਤੱਕ 314 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 466 ਨਵੇ ਪਾਜੀਟਿਵ ਅਤੇ 317 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।