ਮੋਹਾਲੀ: 5 ਮੌਤਾਂ, 893 ਨਵੇਂ ਪਾਜ਼ੀਟਿਵ ਕੇਸ, 932 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 25 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 41862 ਮਿਲੇ ਹਨ ਜਿਨ੍ਹਾਂ ਵਿੱਚੋਂ 33319 ਮਰੀਜ਼ ਠੀਕ ਹੋ ਗਏ ਅਤੇ 7998 ਕੇਸ ਐਕਟੀਵ ਹਨ । ਜਦਕਿ 545 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 932 ਮਰੀਜ਼ ਠੀਕ ਹੋਏ ਹਨ ਅਤੇ 893 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 05 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 91 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 246 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 60 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 151 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 26 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ ਅਤੇ ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 267 ਕੇਸ ਸ਼ਾਮਲ ਹਨ।