ਬੁੱਢਾ ਦਲ ਵਲੋਂ 400 ਸਾਲਾ ਅੰਕੁਸ਼ ਰੂਪ ‘ਚ ਮਨਾਇਆ ਜਾਵੇਗਾ : ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 27 ਅਪ੍ਰੈਲ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਕਰੋਨਾ ਦੀ ਮਹਾਂਮਾਰੀ ਦੀ ਝੁਲ ਰਹੀ ਹਨੇਰੀ ਕਾਰਨ ਬੁੱਢਾ ਦਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸੁਚੇਤਤਾ ਤੌਰ ਤੇ ਅੰਕੁਸ਼ ਰੂਪ ਵਿਚ ਮਨਾਏ ਜਾਣਗੇੇ।
ਅੱਜ ਏਥੋ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸ਼ਤਾਬਦੀ ਸਮੇਂ 29 ਅਪ੍ਰੈਲ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਪ੍ਰਾ ਅਰੰਭ ਕੀਤੇ ਜਾਣਗੇ ਅਤੇ 1ਮਈ ਨੂੰ ਭੋਗ ਪੈਣਗੇ। ਉਪਰੰਤ ਰਾਗੀ ਸਿੰਘ ਗੁਰਬਾਣੀ ਕੀਰਤਨ ਅਤੇ ਕਥਾ ਪ੍ਰਵਾਹ ਹੋਵੇਗਾ, ਪਰ ਕੋਈ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਗੁਰਦੁਆਰਾ ਮੱਲ ਅਖਾੜਾ, ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਸਮੇਤ ਛਾਉਣੀ ਬੁੱਢਾ ਦਲ ਦੀਆਂ ਸਮੁੱਚੀਆਂ ਇਮਾਰਤਾਂ ਤੇ ਖੂਬਸੂਰਤ ਦੀਪਮਾਲਾ ਕੀਤੀ ਜਾਵੇਗੀ।