ਮੋਹਾਲੀ: 11 ਮੌਤਾਂ, 828 ਨਵੇਂ ਪਾਜ਼ੀਟਿਵ ਕੇਸ, 733 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 27 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 43439 ਮਿਲੇ ਹਨ ਜਿਨ੍ਹਾਂ ਵਿੱਚੋਂ 34637 ਮਰੀਜ਼ ਠੀਕ ਹੋ ਗਏ ਅਤੇ 8235 ਕੇਸ ਐਕਟੀਵ ਹਨ । ਜਦਕਿ 567 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 733 ਮਰੀਜ਼ ਠੀਕ ਹੋਏ ਹਨ ਅਤੇ 828 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 11 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 106 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 135 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 41 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 148 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 334 ਕੇਸ ਸ਼ਾਮਲ ਹਨ।