ਮਾਨਸਾ: ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਲੱਗਿਆ ਕੋਰੋਨਾ ਟੈਸਟ ਕੈਂਪ
ਸੰਜੀਵ ਜਿੰਦਲ
- ਹਰੇਕ ਵਿਅਕਤੀ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ : ਸੈਸ਼਼ਨ ਜੱਜ
ਮਾਨਸਾ, 28 ਅਪ੍ਰੈਲ 2021 : ਕੋਰੋਨਾ ਮਹਾਂਮਾਰੀ ਨੇ ਪੰਜਾਬ ਸਮੇਤ ਪੂਰੇ ਭਾਰਤ ਵਿਚ ਕਹਿਰ ਮਚਾਇਆ ਹੋਇਆ ਹੈ । ਜਿਸ ਦੇ ਤਹਿਤ ਅੱਜ ਸਥਾਨਕ ਜਿ਼ਲ੍ਹਾ ਅਦਾਲਤੀ ਕੰਪਲੈਕਸ ਵਿੱਚ ਤਾਇਨਾਤ ਜੱਜ ਸਾਹਿਬਾਨ ਅਤੇ ਅਦਾਲਤੀ ਸਟਾਫ ਦਾ ਕੋਰੋਨਾ ਟੈਸਟ ਕਰਨ ਲਈ ਸਿਵਲ ਹਸਪਤਾਲ ਮਾਨਸਾ ਦੀ ਟੀਮ ਵੱਲੋਂ ਕੋਰੋਨਾ ਟੈਸਟ ਕੈਂਪ ਲਗਾਇਆ ਗਿਆ, ਜਿਸ ਵਿੱਚ 144 ਸੈਂਪਲ ਲਏ ਗਏ।
ਇਸ ਮੌਕੇ ਜੂਡੀਸ਼ੀਅਲ ਅਧਿਕਾਰੀਆਂ ਅਤੇ ਸਟਾਫ ਨਾਲ ਗੱਲਬਾਤ ਕਰਦੇ ਹੋਏ ਜਿ਼ਲ੍ਹਾ ਅਤੇ ਸੈ਼ਸਨਜ਼ ਜੱਜ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਦੇਸ਼ ਇਸ ਵੇਲੇ ਬੜੇ ਭਿਆਨਕ ਦੌਰ ਵਿਚੋਂ ਗੁਜ਼ਰ ਰਿਹਾ ਹੈ, ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ। ਇਸ ਲਈ ਹਰ ਨਾਗਰਿਕ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਭਿਆਨਕ ਬਿਮਾਰੀ ਦੀ ਸ਼ਨਾਖਤ ਕਰਕੇ ਇਲਾਜ਼ ਲਈ ਯੋਗ ਉਪਰਾਲੇ ਕੀਤੇ ਜਾ ਸਕਣ।
ਇਸ ਮੌਕੇ ਟੈਸਟ ਲਈ ਸੈਂਪਲ ਦੇਣ ਵਾਲਿਆਂ ਅਤੇ ਸ਼ਾਮਿਲ ਹੋਣ ਵਾਲਿਆਂ ਵਿੱਚ ਹੋਰਨਾਂ ਤੋ ਇਲਾਵਾ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਮਨਦੀਪ ਸਿੰਘ ਢਿੱਲੋਂ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸ਼ਿਲਪਾ , ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀ ਸੁਮਿੱਤ ਭੱਲਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਅਤੁਲ ਕੰਬੋਜ, ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀ ਹਰੀਸ਼ ਕੁਮਾਰ, ਸਿਵਲ ਜੱਜ ਜੂਨੀਅਰ ਡਵੀਜ਼ਨ ਮਿਸ. ਦਿਲਸ਼ਾਦ ਕੌਰ ਅਤੇ ਸਮੂਹ ਸਟਾਫ ਸ਼ਾਮਲ ਸੀ।