ਮੋਹਾਲੀ: 12 ਮੌਤਾਂ, 867 ਨਵੇਂ ਪਾਜ਼ੀਟਿਵ ਕੇਸ, 852 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 28 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 44825 ਮਿਲੇ ਹਨ ਜਿਨ੍ਹਾਂ ਵਿੱਚੋਂ 35489 ਮਰੀਜ਼ ਠੀਕ ਹੋ ਗਏ ਅਤੇ 8757 ਕੇਸ ਐਕਟੀਵ ਹਨ । ਜਦਕਿ 579 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 852 ਮਰੀਜ਼ ਠੀਕ ਹੋਏ ਹਨ ਅਤੇ 867 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 12 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 118 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 201 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 18 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 30 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 60 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 144 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 275 ਕੇਸ ਸ਼ਾਮਲ ਹਨ।