ਮੋਰਾਂਵਾਲੀ ਸਕੂਲ ਵਿਖੇ ਲਗਾਇਆ ਕੋਰੋਨਾ ਟੀਕਾਕਰਨ ਕੈਂਪ
ਪਰਵਿੰਦਰ ਸਿੰਘ ਕੰਧਾਰੀ
- ਸਿਹਤ ਵਿਭਾਗ ਦਾ ਸਹਿਯੋਗ ਦੇਣ ਕੀਤੀ ਅਪੀਲ
ਫਰੀਦਕੋਟ 29 ਅਪ੍ਰੈਲ 2021 - ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਟੀਕਾਕਰਨ ਕੈਂਪ ਲਗਾਇਆ ਗਿਆ |ਇਸ ਕੈਂਪ ਵਿੱਚ ਬਲਾਕ ਦੇ ਸੀਨੀਅਰ ਮੈਡੀਕਲ ਅਫਸਰ ਡਾ.ਰਜੀਵ ਭੰਡਾਰੀ,ਮੀਡੀਆ ਅਫਸਰ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ ਮਲਟੀ ਪਰਪਜ਼ ਹੈਲਥ ਵਰਕਰ ਲਖਵੀਰ ਸਿੰਘ ਨੇ ਸਕੂਲ ਦੇ ਸਾਰੇ ਸਟਾਫ ਦਾ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੀਤਾ |ਉਨਾਂ ਦੱਸਿਆ ਕੇ ਇਸ ਕੋਰੋਨਾ ਟੀਕਾਕਰਨ ਮੁਹਿੰਮ ਅਧੀਨ ਫਰੰਟ ਲਾਈਨ ਵਰਕਰਾਂ ਜਿਵੇਂ ਪੰਚਾਇਤੀ ਰਾਜ ਸੰਸਥਾਵਾਂ ਦਾ ਸਟਾਫ,ਸਰਕਾਰੀ ਅਧਿਆਪਕਾਂ,ਇਲੈਕਸ਼ਨ ਡਿਊਟੀ ਅਫਸਰਾਂ ਆਦਿ ਦੇ ਨਾਲ-ਨਾਲ ਹੁਣ 45 ਸਾਲ ਤੋਂ ਉਪਰ ਉਮਰ ਦੇ ਹਰੇਕ ਵਿਅਕਤੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾ ਰਿਹਾ ਹੈ,1 ਮਈ ਤੋਂ 18 ਸਾਲ ਤੋਂ ਉਪਰ ਉਮਰ ਦੇ ਹਰ ਵਿਅਕਤੀ ਨੂੰ ਕੋਰੋਨਾ ਤੋਂ ਬਚਾਅ ਲਈ ਟੀਕਾ ਲਗਾਇਆ ਜਾਵੇਗਾ |
ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਹ ਟੀਕਾ ਬਿੱਲਕੁਲ ਮੁਫਤ ਲਗਾਇਆ ਜਾ ਰਿਹਾ ਹੈ ਅਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਕੋਰੋਨਾ ਦਾ ਟੀਕਾ 250/-ਰੁਪਏ ਪ੍ਰਤੀ ਡੋਜ਼ ਹੈ,ਜ਼ਿਲੇ ਅੰਦਰ 86 ਕੋਰੋਨਾ ਟੀਕਾਕਰਨ ਕੇਂਦਰ ਸਥਾਪਿਤ ਕੀਤੇ ਗਏ ਹਨ,ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ,ਹਰ ਸਬ-ਸੈਂਟਰ-ਵੈੱਲਨੈਸ ਸੈਂਟਰ,ਸੀ.ਐਚ.ਸੀ,ਸ਼ਹਿਰੀ ਤੇ ਪੇਂਡੂ ਪੀ.ਐਚ.ਸੀ,ਸਬ-ਡਵੀਜ਼ਨਲ ਹਸਪਤਾਲਾਂ,ਪ੍ਰਾਈਵੇਟ ਹਸਪਤਾਲਾਂ,ਮਾਡਰਨ ਜੇਲ ਅਤੇ ਮਿਲਟਰੀ ਹਸਪਤਾਲ ਵਿੱਚ ਕੋਰੋਨਾ ਤੋਂ ਬਚਾਅ ਲਈ ਕੋਰੋਨਾ ਟੀਕਾਕਰਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ |
ਸਰਕਾਰ ਵੱਲੋਂ ਇਹ ਯਕੀਨ ਦਵਾਇਆ ਜਾ ਰਿਹਾ ਹੈ ਕਿ ਸਾਰੀਆਂ ਅਜਮਾਇਸ਼ਾਂ,ਸ਼ਰਤਾਂ ਅਤੇ ਕਸੋਟੀਆਂ ਤੇ ਖਰੀ ਉਤਰਣ ਅਤੇ ਲਾਇਸੈਂਸ ਹਾਸਲ ਕਰਨ ਵਾਲੀ ਕੋਰੋਨਾ ਵੈਕਸੀਨ ਦਾ ਟੀਕਾ ਹੀ ਲਗਾਇਆ ਜਾ ਰਿਹਾ ਹੈ,ਹਰ ਲਾਭਪਾਤਰੀ ਨੂੰ 2 ਟੀਕਿਆਂ ਦੀ ਖੁਰਾਕ ਲੈਣੀ ਹੋਵੇਗੀ ਤੇ ਦੂਜੀ ਖੁਰਾਕ ਲੈਣ ਤੋਂ 2 ਹਫਤਿਆਂ ਬਾਅਦ ਸਰੀਰ ਵਿੱਚ ਐਂਟੀਬਾਡੀ ਦਾ ਸੁਰੱਖਿਆਤਮਕ ਪੱਧਰ ਪੈਦਾ ਹੋਵੇਗਾ |ਉਨਾਂ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ |ਸਕੂਲ ਦੇ ਪਿ੍ੰਸੀਪਲ ਵਰਿੰਦਰ ਸਲਹੋਤਰਾ ਨੇ ਸਮੂਹ ਸਟਾਫ ਵੱਲੋਂ ਸਿਹਤ ਵਿਭਾਗ ਦਾ ਧੰਨਵਾਦ ਕੀਤਾ |