ਮਾਨਸਾ ਗਲੀ ਨੰਬਰ 3 ਨੇੜੇ ਗੰਗਾ ਆਇਲ ਮਿੱਲ ਕੰਟੇਨਮੈਂਟ ਜ਼ੋਨ ਐਲਾਨੀ
ਸੰਜੀਵ ਜਿੰਦਲ
ਮਾਨਸਾ, 29 ਅਪ੍ਰੈਲ 2021 : ਪੰਜਾਬ ਸਮੇਤ ਪੂਰੇ ਭਾਰਤ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਜਾਰੀ ਹੈ । ਮਾਨਸਾ ਵਿੱਚ ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਲੀ ਨੰਬਰ 3, ਨੇੜੇ ਗੰਗਾ ਆਇਲ ਮਿੱਲ ਅਤੇ ਮੈਟਰੋ ਪਲਾਜ਼ਾ ਦੇ ਸਾਹਮਣੇ ਵਾਰਡ ਨੰਬਰ 24 ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਨਾਇਬ ਤਹਿਸੀਲਦਾਰ ਮਾਨਸਾ ਬਲਵਿੰਦਰ ਸਿੰਘ, ਡੀ.ਐਸ.ਪੀ. (ਐਸ.ਡੀ.) ਮਾਨਸਾ ਗੁਰਮੀਤ ਸਿੰਘ ਬਰਾੜ, ਐਸ.ਐਮ.ਓ. ਮਾਨਸਾ ਹਰਚੰਦ ਸਿੰਘ, ਐਸ.ਐਚ.ਓ. ਸਿਟੀ—1 ਮਾਨਸਾ ਅੰਗਰੇਜ਼ ਸਿੰਘ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਕਮੇਟੀ ਦੁਆਰਾ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ ਸਹਿਣ ਅਤੇ ਖਾਣ ਪੀਣ ਦੇ ਪ੍ਰਬੰਧ ਦਾ ਖਿਆਲ ਰੱਖਿਆ ਜਾਵੇਗਾ।