ਮੋਹਾਲੀ: 8 ਮੌਤਾਂ, 888 ਨਵੇਂ ਪਾਜ਼ੀਟਿਵ ਕੇਸ, 774 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 29 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 45713 ਮਿਲੇ ਹਨ ਜਿਨ੍ਹਾਂ ਵਿੱਚੋਂ 36263 ਮਰੀਜ਼ ਠੀਕ ਹੋ ਗਏ ਅਤੇ 8863 ਕੇਸ ਐਕਟੀਵ ਹਨ । ਜਦਕਿ 587 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 774 ਮਰੀਜ਼ ਠੀਕ ਹੋਏ ਹਨ ਅਤੇ 888 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 8 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 106 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 248 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 12 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 48 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 123 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 326 ਕੇਸ ਸ਼ਾਮਲ ਹਨ।