ਨਵਾਂਸਹਿਰ 'ਚ ਵੀਰਵਾਰ ਨੂੰ ਕੋਰੋਨਾ ਨਾਲ 4 ਮਤਾਂ, 53 ਨਵੇਂ ਪਾਜ਼ੀਟਿਵ ਕੇਸ
ਨਵਾਂਸ਼ਹਿਰ, 30 ਅਪ੍ਰੈਲ 2021 - ਜ਼ਿਲ੍ਹੇ ਵਿਚ ਵੀਰਵਾਰ ਨੂੰ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 53 ਪਾਜ਼ੀਟਿਵ ਕੋਰੋਨਾ ਕੇਸ ਸਾਹਮਣੇ ਆਏ ਹਨ। ਬਲਾਕ ਬਲਾਚੌਰ ਦੀ ਇੱਕ 79 ਸਾਲਾ ਔਰਤ ਦੀ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ, ਬਲਾਕ ਸੁਜੋ ਦੀ ਰਹਿਣ ਵਾਲੀ 50 ਸਾਲਾ ਵਿਅਕਤੀ ਦੀ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ, ਬਲਾਕ ਬਲਾਚੌਰ ਦੀ ਇੱਕ 64 ਸਾਲਾ ਔਰਤ ਦੀ ਮੌਤ ਲੁਧਿਆਣਾ ਵਿੱਚ ਇੱਕ ਨਿੱਜੀ ਹਸਪਤਾਲ ਵਿਚ ਹੋ ਗਈ ਅਤੇ ਨਵਾਂ ਸ਼ਹਿਰ ਤੋਂ 47 ਸਾਲਾ ਵਿਅਕਤੀ ਦੀ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ।
ਇਹ ਜਾਣਕਾਰੀ ਸਿਵਲ ਸਰਜਨ ਡਾ: ਜੀ ਕੇ ਕਪੂਰ ਨੇ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8727 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 7931 ਲੋਕ ਤੰਦਰੁਸਤ ਹੋ ਗਏ ਹਨ। ਇਸ ਦੇ ਨਾਲ ਹੀ 241 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਹੁਣ ਤੱਕ 1,90,113 ਲੋਕਾਂ ਦੇ ਨਮੂਨੇ ਲਏ ਜਾ ਚੁੱਕੇ ਹਨ। 573 ਸਰਗਰਮ ਮਰੀਜ਼ ਹਨ. ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 647 ਲੋਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ।