ਕੋਰੋਨਾ ਟੀਕਾਕਰਨ ਤੁਹਾਡੇ ਦਰਵਾਜੇ 'ਤੇ ਮੁਹਿੰਮ ਤਹਿਤ ਲਗਾਇਆ ਗਿਆ ਵੈਕਸੀਨੇਸ਼ਨ ਕੈਂਪ
ਗੌਰਵ ਮਾਣਿਕ
- ਵਿਧਾਇਕ ਪਿੰਕੀ ਵੱਲੋਂ ਸ਼ੁਰੂ ਕੀਤੀ "ਕੋਰੋਨਾ ਟੀਕਾਕਰਨ ਤੁਹਾਡੇ ਦਰਵਾਜੇ ਤੇ" ਮੁਹਿੰਮ ਤਹਿਤ ਗੁਰਦੁਆਰਾ ਸਾਹਿਬ ਧਵਨ ਕਲੋਨੀ ਅਤੇ ਡੇਰਾ ਸਤਨਾਮ ਅਨਾਮੀ ਇੱਛੇ ਵਾਲਾ ਰੋਡ ਵਿਖੇ ਲਗਾਇਆ ਗਿਆ ਕੋਰੋਨਾ ਵੈਕਸੀਨੇਸ਼ਨ ਕੈਂਪ
- ਵੈਕਸੀਨੇਸ਼ਨ ਦੀ ਕੋਈ ਕਮੀ ਨਹੀਂ, ਕੋਵਿਡ ਤੋਂ ਬਚਾਓ ਲਈ ਵੈਕਸੀਨੇਸ਼ਨ ਜ਼ਰੂਰ ਲਗਵਾਓ - ਪਰਮਿੰਦਰ ਪਿੰਕੀ
ਫਿਰੋਜ਼ਪੁਰ 30 ਅਪ੍ਰੈਲ 2021 - ਕੋਵਿਡ19 ਦੀ ਰੋਕਥਾਮ ਅਤੇ ਉਸ ਤੋਂ ਬਚਾਓ ਲਈ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ19 ਵੈਕਸੀਨੇਸ਼ਨ ਲਗਵਾਉਣ ਦੇ ਮਕਸਦ ਨਾਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ "ਕੋਰੋਨਾ ਟੀਕਾਕਰਨ ਤੁਹਾਡੇ ਦਰਵਾਜੇ ਤੇ" ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਵਿੱਚ ਹਲਕੇ ਦੇ ਸਮੂਹ ਵਾਰਡਾਂ ਅਤੇ ਵੱਖ ਵੱਖ ਪਿੰਡਾਂ ਵਿਚ ਕੋਰੋਨਾ ਟੀਕਾਕਰਨ ਦੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਵਾਰਡ ਨੰ; 26 ਗੁਰਦੁਆਰਾ ਸਾਹਿਬ ਧਵਨ ਕੋਲੋਨੀ ਅਤੇ ਡੇਰਾ ਸਤਨਾਮ ਅਨਾਮੀ ਇੱਛੇ ਵਾਲਾ ਰੋਡ ਫਿਰੋਜ਼ਪੁਰ ਵਿਖੇ ਕੋਵਿਡ19 ਟੀਕਾਕਰਨ ਕੈਂਪ ਲਗਾਇਆ ਗਿਆ।
ਵਿਧਾਇਕ ਪਿੰਕੀ ਨੇ ਕਿਹਾ ਕਿ 18 ਤੋਂ 45 ਸਾਲ ਤੱਕ ਦੇ ਉਮਰ ਦੇ ਲੋਕਾਂ ਨੂੰ ਵੈਕਸੀਨੇਸ਼ਨ ਲਗਣ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਵਿਡ19 ਵੈਕਸੀਨੇਸ਼ਨ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਬਿਮਾਰੀ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਖੁਦ ਅੱਗੇ ਆ ਕੇ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ ।ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਮੁਹਿੰਮ ਤਹਿਤ ਪੂਰੇ ਫਿਰੋਜ਼ਪੁਰ ਨੂੰ ਕਵਰ ਕੀਤਾ ਜਾਵੇਗਾ ।ਉਨ੍ਹਾਂ ਲੋਕਾਂ ਨੂੰ ਕੋਵਿਡ19 ਦੇ ਲੱਛਣ ਹੋਣ ਤੇ ਜਾਂਚ ਕਰਵਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਮਿਊਂਸਿਪਲ ਕਮੇਟੀ ਦੇ ਪ੍ਰਧਾਨ ਰਿੰਕੂ ਗਰੋਵਰ ਅਤੇ ਵਾਰਡ ਦੇ ਕੌਂਸਲਰ ਰਿਸ਼ੀ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਨਜਦੀਕ ਘਰਾਂ ਤੱਕ ਹੀ ਕੋਵਿਡ ਟੀਕਾਕਰਨ ਕਰਨ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਜੀ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਸਾਨੂੰ ਸਾਰਿਆ ਨੂੰ ਇਸ ਮੁਹਿੰਮ ਦਾ ਲਾਭ ਲੈਂਦੇ ਹੋਏ ਆਪਣੇ ਆਪ ਨੂੰ ਕੋਵਿਡ19 ਤੋਂ ਸੁਰੱਖਿਅਤ ਕਰਨ ਲਈ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਦੇ ਨਾਲ ਨਾਲ ਹਾਲੇ ਸਾਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਮੂਹ ਹਦਾਇਤਾਂ ਜਿਵੇਂ ਕਿ ਮਾਸਕ ਪਹਿਣ ਕੇ ਰੱਖਣਾ, ਸਮਾਜਿਕ ਦੂਰੀ ਆਦਿ ਦੀ ਪਾਲਨਾ ਵੀ ਯਕੀਨੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਸ ਵਾਇਰਸ ਤੇ ਕਾਬੂ ਪਾਇਆ ਜਾ ਸਕਦਾ ਹੈ।ਇਸ ਮੌਕੇ ਬਲਵੀਰ ਬਾਠ, ਸੁਖਜਿੰਦਰ ਆਰਿਫ ਕੇ, ਮਨਿੰਦਰ ਹਾਂਡਾ ਵੀ ਮੌਜੂਦ ਸਨ।