ਮੋਹਾਲੀ: 8 ਮੌਤਾਂ, 857 ਨਵੇਂ ਪਾਜ਼ੀਟਿਵ ਕੇਸ, 683 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 30 ਅਪ੍ਰੈਲ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 46570 ਮਿਲੇ ਹਨ ਜਿਨ੍ਹਾਂ ਵਿੱਚੋਂ 36944 ਮਰੀਜ਼ ਠੀਕ ਹੋ ਗਏ ਅਤੇ 9031 ਕੇਸ ਐਕਟੀਵ ਹਨ । ਜਦਕਿ 595 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 683 ਮਰੀਜ਼ ਠੀਕ ਹੋਏ ਹਨ ਅਤੇ 857 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 8 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 126 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 194 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 56 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 191 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 12 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 242 ਕੇਸ ਸ਼ਾਮਲ ਹਨ।