ਬਠਿੰਡਾ 'ਚ ਕੋਰੋਨਾ ਬੰਬ ਫਟਿਆ, 7 ਦੀ ਮੌਤ, 701 ਨਵੇਂ ਕੇਸ ਆਏ
ਅਸ਼ੋਕ ਵਰਮਾ
ਬਠਿੰਡਾ, 30 ਅਪਰੈਲ 2021 - ਬਠਿੰਡਾ ਜ਼ਿਲ੍ਹੇ ’ਚ ਪਿਛਲੇ 24 ਘੰਟਿਆਂ ਦੌਰਾਨ 7 ਮਰੀਜਾਂ ਦੀ ਮੌਤ ਹੋ ਗਈ ਹੈ ਜਦੋਂਕਿ 701 ਨਵੇਂ ਮਾਮਲੇ ਆਏ ਹਨ ਜੋਕਿ ਹੁਣ ਤੱਕ ਦਾ ਰਿਕਾਰਡ ਹੈ। ਡਿਪਟੀ ਕਮਿਸ਼ਨਰ ਬੀ .ਸ਼੍ਰੀਨਿਵਾਸਨ ਨੇ ਦੱਸਿਆ ਕਿ 213 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਅੰਦਰ ਕੋਵਿਡ-19 ਤਹਿਤ ਕੁੱਲ 223662 ਸੈਂਪਲ ਲਏ ਗਏ। ਜਿਨਾਂ ਵਿਚੋਂ 20662 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 15537 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜਿਲ੍ਹੇ ਵਿੱਚ ਕੁੱਲ 4772 ਕੇਸ ਐਕਟਿਵ ਹਨ ਤੇ ਹੁਣ ਤੱਕ 353 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।