ਹੁਸ਼ਿਆਰਪੁਰ: ਕੋਵਿਡ-19; ਜ਼ਿਲ੍ਹੇ ’ਚ ਅੱਜ ਲੈਵਲ ਦੋ ਦੇ 35 ਅਤੇ ਲੈਵਲ ਤਿੰਨ ਦੇ 10 ਬੈਡ ਖਾਲੀ
- ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਇਲਾਜ ਸਬੰਧੀ ਜ਼ਿਲ੍ਹੇ ’ਚ ਸਾਰੀਆਂ ਸੁਵਿਧਾਵਾਂ ਮੌਜੂਦ :
- ਜ਼ਿਲ੍ਹਾ ਹਸਪਤਾਲ ਸਹਿਤ 6 ਪ੍ਰਾਈਵੇਟ ਹਸਪਤਾਲਾਂ ’ਚ ਕੀਤਾ ਕਾ ਰਿਹੈ ਕੋਵਿਡ ਮਰੀਜ਼ਾਂ ਦਾ ਇਲਾਜ
ਹੁਸ਼ਿਆਰਪੁਰ, 1 ਮਈ 2021 - ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ 6 ਹਸਪਤਾਲਾਂ ਵਿੱਚ ਕੋਵਿਡ-19 ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਜਿਸ ਵਿੱਚ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਸਹਿਤ ਪੰਜ ਪ੍ਰਾਈਵੇਟ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਵਿੱਚ ਲੈਵਲ ਦੋ ਅਤੇ ਲੈਵਲ ਤਿੰਨ ਦੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਹਸਪਤਾਲਾਂ ਵਿੱਚ ਖਾਲੀ ਬੈਡਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਮਈ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਲੈਵਲ ਦੋ ਦੇ 35 ਅਤੇ ਲੈਵਲ ਤਿੰਨ ਦੇ 10 ਬੈਡ ਖਾਲੀ ਹਨ। ਜਿਸ ਵਿੱਚ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਦੇ ਲੈਵਲ ਦੋ ਦੇ 13 ਅਤੇ ਲੈਵਲ ਤਿੰਨ ਦੇ 7 ਬੈਡ, ਆਈ.ਵੀ.ਵਾਈ ਹਸਪਤਾਲ ਹੁਸ਼ਿਆਰਪੁਰ ਵਿੱਚ ਲੈਵਲ ਦੋ ਦੇ 6 ਅਤੇ ਲੈਵਲ ਤਿੰਨ ਦੇ 5 ਬੈਡ, ਰਵਜੋਤ ਹਸਪਤਾਲ ਹੁਸ਼ਿਆਰਪੁਰ ਵਿੱਚ ਲੈਵਲ ਤਿੰਨ ਦਾ 1 ਬੈਡ, ਆਈ.ਵੀ.ਵਾਈ ਹਸਪਤਾਲ ਹੁਸ਼ਿਆਰਪੁਰ ਵਿੱਚ ਲੈਵਲ ਦੋ 7 ਅਤੇ ਲੈਵਲ ਤਿੰਨ ਦੇ 2, ਅਮਨ ਹਸਪਤਾਲ ਹੁਸ਼ਿਆਰਪੁਰ ਵਿੱਚ ਲੈਵਲ ਦੋ ਦੇ 5 ਬੈਡ ਅਤੇ ਲੈਵਲ ਤਿੰਨ ਦਾ ਇਕ ਬੈਡ, ਪੀ.ਆਰ ਕੇ ਐਮ ਮਾਡਰਨ ਹਸਪਤਾਲ ਹੁਸ਼ਿਆਰਪੁਰ ਵਿੱਚ ਲੈਵਲ ਦੋ ਦੇ 4 ਬੈਡ ਅਤੇ ਲੈਵਲ ਤਿੰਨ ਦਾ ਇਕ ਅਤੇ ਸ਼ਿਵਮ ਹਸਪਤਾਲ ਹੁਸ਼ਿਆਰਪੁਰ ਵਿੱਚ ਲੈਵਲ ਦੋ ਦੇ 13 ਬੈਡ ਖਾਲੀ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਹਸਪਤਾਲਾਂ ਵਿੱਚ ਬੈਡਾਂ ਦੀ ਖਾਲੀ ਗਿਣਤੀ ਸਬੰਧੀ ਰੋਜ਼ਾਨਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ, ਟਵੀਟਰ ’ਤੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਕਿਸ ਹਸਪਤਾਲ ਵਿੱਚ ਕਿੰਨੇ ਬੈਡ ਖਾਲੀ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਕੋਵਿਡ ਮਰੀਜ਼ਾਂ ਦੇ ਇਲਾਜ ਦੇ ਲਈ ਲੈਵਲ ਦੋ ਦੇ 173 ਬੈਡ ਅਤੇ ਲੈਵਲ ਤਿੰਨ ਦੇ 25 ਬੈਡ ਮੌਜੂਦ ਹਨ ਅਤੇ ਰੋਜ਼ਾਨਾ ਖਾਲੀ ਬੈਡਾਂ ਦੀ ਗਿਣਤੀ ਦੇ ਬਾਰੇ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਹਸਪਤਾਲਾਂ ਵਿੱਚ ਕੋਵਿਡ ਦੇ ਇਲਾਜ ਸਬੰਧੀ ਸਾਰੀਆਂ ਸੁਵਿਧਾਵਾਂ ਮੌਜੂਦ ਸਨ।