ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡਾਂ ਵਾਲੇ ਸਾਰੇ ਪੱਤਰਕਾਰਾਂ ਨੂੰ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕਰਨ 'ਤੇ ਕੈਪਟਨ ਦਾ ਧੰਨਵਾਦ - ਪ੍ਰੈਸ ਕਲੱਬ ਫਿਰੋਜ਼ਪੁਰ
- ਫੀਲਡ ਵਿੱਚ ਸਰਗਰਮ ਓਹਨਾਂ ਪਤਰਕਾਰਾਂ ਨੂੰ ਵੀ ਫਰੰਟਲਾਈਨ ਯੋਧਿਆਂ ਵਿੱਚ ਸ਼ਾਮਿਲ ਕਰੇ ਜਿਹਨਾਂ ਪਾਸ ਪੀਲਾ ਕਾਰਡ ਨਹੀਂ ਹੈ ---ਪ੍ਰਧਾਨ ਮਨਦੀਪ ਕੁਮਾਰ ਮੌਂਟੀ, ਪ੍ਰੈਸ ਕਲੱਬ ਫਿਰੋਜ਼ਪੁਰ
ਫਿਰੋਜ਼ਪੁਰ 4 ਮਈ 2021 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਐਲਾਨ ਤੇ ਕਿ ਸੂਬੇ ਵਿਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਏਗਾ , ਇਸ ਐਲਾਨ ਤੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹੋਏ ਫਿਰੋਜ਼ਪੁਰ ਪ੍ਰੈੱਸ ਕਲੱਬ ਦੇ ਨਵਨਿਯੁਕਤ ਪ੍ਰਧਾਨ ਮਨਦੀਪ ਕੁਮਾਰ ਮੌਂਟੀ ਨੇ ਕਿਹਾ ਕਿ ਫ਼ਿਰੋਜ਼ਪੁਰ ਪ੍ਰੈਸ ਕਲੱਬ ਪੰਜਾਬ ਸਰਕਾਰ ਦਾ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਹਰ ਤਰ੍ਹਾਂ ਦਾ ਸਹਿਯੋਗ ਕਰੇਗਾ।
ਉਹ ਚਾਹੇ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕਤਾ ਹੋਵੇ ਕੋਰੋਨਾ ਦੇ ਇਲਾਜ ਸਬੰਧੀ ਹਦਾਇਤਾਂ ਹੋਣ ਜਾਂ ਫਿਰ ਸਰਕਾਰ ਦੀਆਂ ਕੋਰੋਨਾ ਤੋਂ ਬਚਾਅ ਲਈ ਜਾਰੀ ਹਦਾਇਤਾਂ ਇਹਨਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੈਸ ਕਲੱਬ ਫਿਰੋਜ਼ਪੁਰ ਵਲੋਂ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਏਗੀ ਅਤੇ ਪਰਤਕਾਰਾਂ ਵਲੋਂ ਸਰਕਾਰ ਦਿਆਂ ਇਹਨਾਂ ਹਦਾਇਤਾਂ ਅਤੇ ਜਾਣਕਾਰੀਆਂ ਨੂੰ ਆਮ ਜਨਤਾ ਵਿੱਚ ਪਹੁੰਚਾਉਣ ਲਈ ਪਹਿਲੇ ਤੋਂ ਹੀ ਬਾਖੂਬੀ ਆਪਣਾ ਫ਼ਰਜ਼ ਨਿਭਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਵੀ ਵਿਸ਼ੇਸ਼ ਤੌਰ ਤੇ ਕੋਰੋਨਾ ਨਾਲ ਪੀਡ਼ਤ ਪੱਤਰਕਾਰਾਂ ਦੇ ਇਲਾਜ ਲਈ ਪ੍ਰਬੰਧ ਕਰਨਾ ਚਾਹੀਦਾ ਹੈ ਉਨ੍ਹਾਂ ਨੇ ਸਰਕਾਰ ਪਾਸੋਂ ਇਹ ਵੀ ਮੰਗ ਕੀਤੀ ਕਿ ਕੁਝ ਸਰਗਰਮ ਪੱਤਰਕਾਰ ਜੋ ਫੀਲਡ ਵਿਚ ਕੰਮ ਕਰਦੇ ਹਨ ਪਰ ਉਨ੍ਹਾਂ ਪਾਸ ਪੀਲੇ ਕਾਰਡ ਨਹੀਂ ਹਨ , ਮਨਦੀਪ ਕੁਮਾਰ ਨੇ ਆਖਿਆ ਕਿ ਸਰਕਾਰ ਨੂੰ ਉਨ੍ਹਾਂ ਪਰਤਕਾਰਾਂ ਦੀ ਵੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਫਰੰਟ ਲਾਈਨ ਵਰਕਰਾਂ ਅਤੇ ਕੋਰੋਨਾ ਯੋਧਿਆਂ ਦੇ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਜੋ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ ਕਿਉਂਕਿ ਉਹ ਵੀ ਆਪਣਾ ਪੂਰਾ ਯੋਗਦਾਨ ਸਮਾਜ ਨੂੰ ਜਾਗਰੂਕ ਕਰਨ ਲਈ ਅਤੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਲੋਕਾਂ ਨੂੰ ਸੁਚੇਤ ਕਰਦੇ ਹਨ ਅਤੇ ਸਰਕਾਰ ਦੀਆਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਲਈ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ।