ਐਸ ਐਮ ਓ ਦੀ ਅਗਵਾਈ ਹੇਠ ਨਗਰ ਪੰਚਾਇਤ ਭਿੱਖੀਵਿੰਡ ਵਿਖੇ ਸ਼ਹਿਰ 70 ਲੋਕਾਂ ਨੂੰ ਕਰੋਨਾ ਵੈਕਸੀਨ ਟੀਕੇ ਲਾਏ
ਜਗਮੀਤ ਸਿੰਘ
ਭਿੱਖੀਵਿੰਡ 5 ਮਈ 2021 - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫਸਰ ਸਤਨਾਮ ਸਿੰਘ ਦੀ ਅਗਵਾਈ ਹੇਠ ਨਗਰ ਪੰਚਾਇਤ ਭਿੱਖੀਵਿੰਡ ਦਫ਼ਤਰ ਵਿਖੇ ਪ੍ਰਧਾਨ ਸ਼੍ਰੀ ਰਜਿੰਦਰ ਕੁਮਾਰ ਸ਼ਰਮਾ, ਐਜੂਕੇਟਰ ਨਵੀਨ ਕਾਲੀਆ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਬਖਤਾਵਰ ਸਿੰਘ, ਬਲਜਿੰਦਰ ਸਿੰਘ, ਕੌਂਸਲਰ ਨੀਰਜ ਧਵਨ, ਯਾਦਵਿੰਦਰ ਸਿੱਧੂ, ਦੀਪੂ ਬਾਹਬਾ, ਜਗਜੀਤ ਸਿੰਘ ਜੱਗਾ, ਗੁਰਜੀਤ ਸਿੰਘ, ਅੰਗਰੇਜ਼ ਵਾਂ ਤਾਰਾ ਸਿੰਘ, ਮਨਜੀਤ ਸਿੰਘ, ਦੀਪਕ ਕੁਮਾਰ, ਵਿਰਸਾ ਸਿੰਘ ਫੌਜੀ ਆਦਿ ਦੀ ਹਾਜ਼ਰੀ ਵਿੱਚ 70 ਔਰਤਾਂ ਤੇ ਮਰਦਾਂ ਨੂੰ ਕੋਰੋਨਾ ਵੈਕਸਨ ਦੇ ਟੀਕੇ ਲਾਏ ਗਏ।
ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਸਤਨਾਮ ਸਿੰਘ ਨੇ ਕਿਹਾ ਕੋਰੋਨਾ ਮਹਾਮਾਰੀ ਦੀ ਰੋਕਥਾਮ ਲਈ ਭਿੱਖੀਵਿੰਡ ਸ਼ਹਿਰ ਨਿਵਾਸੀਆਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹਰ ਵਿਅਕਤੀ ਨੂੰ ਕੋਰੋਨਾ ਮਹਾਮਾਰੀ ਦੀ ਰੋਕਥਾਮ ਲਈ ਟੀਕਾ ਲਵਾਉਣਾ ਚਾਹੀਦਾ ਤਾਂ ਜੋ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ। ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਰਜਿੰਦਰ ਕੁਮਾਰ ਬੱਬੂ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ, ਹਲਕਾ ਖੇਮਕਰਨ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਸਰਕਾਰ ਦਾ ਉਪਰਾਲਾ ਸ਼ਲਾਘਾਯੋਗ ਕਦਮ, ਜਿਸ ਦੀ ਸਾਨੂੰ ਸਾਰਿਆਂ ਨੂੰ ਪਾਲਣਾ ਕਰਦਿਆਂ ਸਿਹਤ ਵਿਭਾਗ ਪੰਜਾਬ ਕਰਮਚਾਰੀਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।