ਬੈਂਕ, ਢਾਬੇ ਤੇ ਹੋਟਲਾਂ ਦੇ ਮੁਲਾਜ਼ਮਾਂ ਦੀ ਕਰਵਾਈ ਜਾਵੇ ਵੈਕਸ਼ੀਨੇਸ਼ਨ : ਡੀ ਸੀ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 5 ਮਈ2021 :ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਓੂ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕੋਵਿਡ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦੇ ਇੰਚਾਰਜਾਂ ਕੋਲੋਂ ਕਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਰੋਜ਼ਾਨਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵੈਕਸ਼ੀਨੇਸ਼ਨ, ਸੈਂਪਲਿੰਗ, ਆਕਸੀਜਨ ਗੈਸ ਅਤੇ ਲੈਵਲ 2 ਅਤੇ 3 ਦੇ ਬੈੱਡਾਂ ਦੀ ਸਥਿਤੀ ਬਾਰੇ ਸਬੰਧਤ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਸਪਤਾਲਾਂ ਵਿੱਚ ਕੋਵਿਡ ਸਬੰਧੀ ਦਾਖਲ ਹੋਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਸਰਕਾਰੀ ਦਫ਼ਤਰੀ ਅਮਲੇ ਤੋਂ ਇਲਾਵਾ ਬੈਕਾਂ, ਹੋਟਲਾਂ ਅਤੇ ਢਾਬਿਆਂ ਦੇ ਮੁਲਾਜ਼ਮਾਂ ਦੀ ਹਰ ਹਾਲਤ ਵਿੱਚ ਸੈਂਪÇਲੰਗ ਅਤੇ ਵੈਕਸ਼ੀਨੇਸ਼ਨ ਕਰਵਾਉਣੀ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਇੱਥੋਂ ਦੀ ਜੇਲ ’ਚ ਰਹਿੰਦੇ ਮੁਲਾਜਮਾਂ ਦੀ ਵੀ ਸੈਂਪÇਲੰਗ ਅਤੇ ਵੈਕਸ਼ੀਨੇਸ਼ਨ ਲਾਜ਼ਮੀ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪੈਂਦੇ ਇੰਟਰ ਸਟੇਟ ਨਾਕਿਆਂ ਤੇ ਪੂਰੀ ਸਖਤੀ ਅਤੇ ਚੌਕਸੀ ਵਰਤੀ ਜਾਵੇ। ਜ਼ਿਲ੍ਹੇ ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸਿਰਫ਼ ਉਸ ਵਿਅਕਤੀ ਨੂੰ ਹੀ ਪ੍ਰਵੇਸ਼ ਕਰਨ ਦੀ ਆਗਿਆ ਦਿੱਤੀ ਜਾਵੇ ਜਿਨ੍ਹਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਹੋਵੇ।
ਇਸ ਮੌਕੇ ਏ ਡੀ ਸੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਜਨਰਲ ਕੰਵਲਜੀਤ ਸਿੰਘ, ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਪ੍ਰੀਤਮਹਿੰਦਰ ਸਿੰਘ ਬਰਾੜ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲ, ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ, ਕੋਵਿਡ ਸੈਲ ਦੇ ਜ਼ਿਲ੍ਹਾ ਇੰਚਾਰਜ ਮਨਪ੍ਰੀਤ ਸਿੰਘ ਅਰਸ਼ੀ, ਬੀ.ਡੀ.ਪੀ.ਓ ਸ਼੍ਰੀ ਅਭਿਨਵ ਅਤੇ ਨਵੀਨ ਗਡਵਾਲ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਹਾਜ਼ਰ ਸਨ।