ਸ਼ੁਰੂਆਤੀ ਸਟੇਜ 'ਤੇ ਜਾਂਚ ਹੀ ਰੋਕ ਸਕਦੀ ਹੈ ਕੋਰੋਨਾ - ਸਿਵਲ ਸਰਜਨ ਫਿਰੋਜ਼ਪੁਰ
ਗੌਰਵ ਮਾਣਿਕ
ਫਿਰੋਜ਼ਪੁਰ 6 ਮਈ 2021 - ਹਲਕੇ ਲੱਛਣਾਂ ਵਾਲੇ ਮਰੀਜ਼ਾਂ ਵੱਲੋਂ ਸਵੈਇੱਛਕ ਤੌਰ ਤੇ ਮੁੱਢਲੀ ਸਟੇਜ਼ ਤੇ ਕਰਵਾਈ ਗਈ ਜਾਂਚ ਕੋਵਿਡ ਦੇ ਪ੍ਰਸਾਰ ਨੂੰ ਰੋਕ ਸਕਦੀ ਹੈ। ਇਹ ਖੁਲਾਸਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਰਾਜ਼ ਨੇ ਜ਼ਿਲਾ ਨਿਵਾਸੀਆਂ ਦੇ ਨਾਮ ਇੱਕ ਸਿਹਤ ਸੁਨੇਹੇ ਵਿੱਚ ਕੀਤਾ। ਉਹਨਾਂ ਇਸ ਵਿਸ਼ੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਵਿਡ ਦੇ ਹਲਕੇ ਲੱਛਣਾਂ ਵਾਲੇ ਮਰੀਜ਼ ਜਿਹਨਾਂ ਵਿੱਚ ਹਲਕਾ ਗਲਾ ਖਰਾਬ,ਸ਼ਰੀਰ ਦਰਦ ਅਤੇ ਹਲਕਾ ਬੁਖਾਰ ਆਦਿ ਹੋਣ, ਵੱਲੋਂ ਆਪਣੀ ਕੋਵਿਡ ਜਾਂਚ ਇਸ ਮੁੱਢਲੀ ਸਟੇਜ਼ ਤੇ ਕਰਵਾ ਲਈ ਜਾਵੇ ਅਤੇ ਪਾਜ਼ਿਟਿਵ ਆਉਣ ਦੀ ਸੂਰਤ ਵਿੱਚ ਆਪਣੇ ਆਪ ਨੂੰ ਸਮੇ ਸਿਰ ਆਈਸੋਲੇਟ ਕਰ ਲਿਆ ਜਾਵੇ ਤਾਂ ਅਜਿਹਾ ਕਰਨ ਨਾਲ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਸ ਪਾਸ ਦੇ ਸੰਪਰਕ ਵਾਲੇ ਵਿਅਕਤੀਆਂ ਨੂੰ ਕਰੋਨਾ ਇੰਫੈਕਸ਼ਨ ਦੇਣ ਤੋਂ ਬਚਾਅ ਸਕਦੇ ਹਨ।
ਉਹਨਾਂ ਕਿਹਾ ਕਿ ਕੋਵਿਡ ਜਾਂਚ ਜ਼ਿਲੇ ਦੇ ਸਿਵਲ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਵਿੱਖੇ ਮੁਫਤ ਕੀਤੀ ਜਾਂਦੀ ਹੈ।ਕਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਨਿਗਰਾਨੀ ਵਿਭਾਗ ਵੱਲੋਂ ਗਠਿਤ ਕੀਤੀਆਂ ਆਰ.ਆਰ.ਟੀ. ਟੀਮਾਂ ਵੱਲੋਂ ਕੀਤੀ ਜਾਂਦੀ ਹੈ ਅਤੇ ਮਰੀਜ਼ਾਂ ਦੀ ਮਾਨਿਟਰਿੰਗ ਦੌਰਾਨ ਲੋੜ ਪੈਣ ਤੇ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਵੀ ਸ਼ਿਫਟ ਕੀਤਾ ਜਾਂਦਾ ਹੈ।
ਉਹਨਾਂ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮੁਢਲੀ ਸਟੇਜ਼ ਤੇ ਕਰੋਨਾਂ ਟੈਸਟ ਕਰਵਾ ਕੇ,ਸਾਰੇ ਯੋਗ ਵਿਅਕਤੀਆਂ ਵੱਲੋਂ ਕੋਵਿਡ ਵੈਕਸੀਨੇਸ਼ਨ ਕਰਵਾ ਕੇ ਅਤੇ ਤਿੰਨ ਸਾਵਧਾਨੀਆਂ- ਸਹੀ ਤਰੀਕੇ ਨਾਲ ਮਾਸਕ ਪਹਿਨ ਕੇ, ਦੋ ਗਜ਼ ਦੀ ਦੂਰੀ ਰੱਖ ਕੇ ਅਤੇ ਸਮੇਂ ਸਮੇਂ ਤੇ ਸਾਬਣ ਪਾਣੀ ਨਾਲ ਹੱਥਾਂ ਨੂੰ ਸਾਫ ਰੱਖ ਕੇ ਕਰੋਨਾਂ ਰੋਗ ਦੇ ਪ੍ਰਸਾਰ ਨੂੰ ਰੋਕ ਸਕਦੇ ਹਾਂ ਅਤੇ ਕਰੋਨਾ ਫਤਿਹ ਕਰ ਸਕਦੇ ਹਾਂ।