ਬਲਾਕ ਸੰਗਤ ਵਿਚ 380 ਲੋਕਾਂ ਨੇ ਕੋਰੋਨਾ ਟੀਕਾਕਰਨ ਕਰਵਾਇਆ
ਅਸ਼ੋਕ ਵਰਮਾ
ਬਠਿੰਡਾ,15ਮਈ2021: ਅੱਜ ਬਲਾਕ ਸੰਗਤ ਦੇ ਤਿੰਨ ਟੀਕਾਕਰਨ ਸੈਸ਼ਨਾਂ ਦੌਰਾਨ 380 ਲੋਕਾਂ ਨੇ ਕੋਰੋਨਾ ਟੀਕਾਕਰਨ ਕਰਵਾਇਆ ਹੈ। ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤ ਵਿਖੇ 18 ਤੋਂ 44 ਸਾਲ ਉਮਰ ਵਰਗ ਦੇ 160 ਲੋਕਾਂ ਨੇ ਟੀਕਾਕਰਨ ਕਰਵਾਇਆ ਜਦੋਂਕਿ ਕਮਿਉਨਿਟੀ ਹੈਲਥ ਸੈਂਟਰ ਸੰਗਤ ਵਿੱਚ 20 ਅਤੇ ਰਿਫਾਇਨਰੀ ਟਾਊਨਸ਼ਿਪ ਤਰਖਾਣਵਾਲਾ ’ਚ 200 ਲੋਕਾਂ ਦੇ ਟੀਕੇ ਲਾਏ ਹਨ। ਐਸ ਐਮ ਓ ਡਾ ਅੰਜੂ ਕਾਂਸਲ ਨੇ ਦੱਸਿਆ ਕਿ ਸਮੁਦਾਇਕ ਸਿਹਤ ਕੇਂਦਰ ਸੰਗਤ ਵਿਖੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 18 ਤੋਂ 44 ਸਾਲ ਉਮਰ ਵਰਗ ਦਾ ਟੀਕਾਕਰਨ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕੋਰੋਨਾ ਟੀਕਾਕਰਨ ਵਧੀਆ ਅਸਰ ਵਿਖਾ ਰਿਹਾ ਹੈ ਜਿਸ ਨਾਲ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ।
ਉਹਨਾਂ ਨੇ ਬਲਾਕ ਸੰਗਤ ਦੇ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਜਿੱਥੇ ਮਾਸਕ, ਹੱਥ ਧੋਣ ਅਤੇ ਸਮਾਜਕ ਦੂਰੀ ਵਰਗੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ ਹੈ ਉੱਥੇ ਹੀ ਲੋਕਾਂ ਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਰੇ ਹੀ ਪਿੰਡਾਂ ’ਚ ਕੋਰੋਨਾ ਟੀਕਾਕਰਨ ਦੀ ਮੰਗ ਵੱਧ ਰਹੀ ਹੈ ਜਿਸ ਲਈ ਲੁੜੀਂਦੇ ਟੀਕਾਕਰਨ ਦੇ ਪ੍ਰਬੰਧ ਕਰ ਲਏ ਗਏ ਹਨ। ਉਹਨਾਂ ਕਿਹਾ ਕਿ ਲਗਾਤਾਰ ਬੁਖਾਰ, ਖੰਘ, ਜਾਂ ਥਕਾਵਟ ਮਹਿਸੂਸ ਹੋਣ ਤੇ ਨਜਦੀਕੀ ਸਿਹਤ ਸੰਸਥਾਂ ਦੀ ਸਲਾਹ ਨਾਲ ਕੋਰੋਨਾ ਟੈਸਟ ਕਰਵਾਇਆ ਜਾਵੇ ਜਿਸ ਨਾਲ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਡਾ ਨਵਪ੍ਰੀਤ ਸਿੰਘ, ਡਾ ਰਮਨਦੀਪ ਕੌਰ, ਸੀ ਐਚ ਓ ਰਮਨਦੀਪ ਕੌਰ, ਕਿਰਨਪਾਲ ਕੌਰ, ਦਰਸ਼ਨਪਾਲ ਕੌਰ, ਵੀਰਪਾਲ ਕੌਰ, ਰਣਜੀਤ ਕੌਰ, ਅਮਨਦੀਪ ਸ਼ਰਮਾ, ਪਰਮਿੰਦਰ ਸਿੰਘ, ਚਮਕੌਰ ਸਿੰਘ, ਤਰੁਣ ਸਿੰਗਲਾ, ਚੰਦ ਸਿੰਘ ਆਦਿ ਹਾਜਰ ਸਨ।