← ਪਿਛੇ ਪਰਤੋ
ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਧਾਨ ਵੱਲੋਂ ਕਾਲ਼ੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ
ਚੰਡੀਗੜ੍ਹ, 26 ਮਈ 2021 - ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਸੰਬੰਧੀ ਕਾਲ਼ੇ ਕਾਨੂੰਨਾਂ ਖ਼ਿਲਾਫ਼ ਮੋਦੀ ਸਰਕਾਰ ਦੇ ਸੱਤ ਸਾਲ ਪੂਰੇ ਹੋਣ ਅਤੇ ਕਿਸਾਨ ਸੰਘਰਸ਼ ਦੇ ਛੇ ਮਹੀਨੇ ਪੂਰੇ ਹੋਣ ਸਮੇਂ ਅੱਜ 26 ਮਈ 2021 ਨੂੰ ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਮੋਹਾਲੀ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅੰਦਰ ਵੱਖ ਵੱਖ ਥਾਂਵਾਂ ਤੇ ਕਾਲੇ ਬਿੱਲੇ ਲਾ ਕੇ ਅਤੇ ਕਾਲ਼ੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਹ ਜਾਣਕਾਰੀ ਸਭਾ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਨੂੰ ਜਾਰੀ ਬਿਆਨ ਰਾਹੀਂ ਦਿੱਤੀ ਗਈ।
Total Responses : 267