ਕੋਰੋਨਾ ਬਿਮਾਰੀ ਤੋਂ ਖੁਦ ਨੂੰ ਸੁਰੱਖਿਅਤ ਰੱਖਣ ਲਈ ਵੈਕਸੀਨੇਸ਼ਨ ਬਹੁਤ ਜ਼ਰੂਰੀ ਹੈ : ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ਼ਿਲਪਾ
ਸੰਜੀਵ ਜਿੰਦਲ
- ਡਾ. ਅੰਬੇਡਕਰ ਨਗਰ ਵਿੱਚ ਲਗਾਇਆ ਜਾਗਰੂਕਤਾ ਕੈਂਪ
ਮਾਨਸਾ, 26 ਮਈ 2021 : ਕੋਵਿਡ—19 ਮਹਾਂਮਾਰੀ ਨੇ ਪੂਰੇ ਵਿਸ਼ਵ ਵਿੱਚ ਇੱਕ ਗੰਭੀਰ ਰੂਪ ਧਾਰਿਆ ਹੋਇਆ ਹੈ, ਜਿਸ ਕਰਕੇ ਬਹੁਤ ਸਾਰੇ ਲੋਕ ਹਸਪਤਾਲਾਂ ਵਿੱਚ ਦਾਖਲ ਹਨ ਅਤੇ ਕਾਫ਼ੀ ਲੋਕ ਇਸ ਬਿਮਾਰੀ ਕਾਰਨ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਕਰੋਨਾ ਦੀ ਮਹਾਂਮਾਰੀ ਦੇ ਦੁਰਪ੍ਰਭਾਵਾਂ ਤੋ ਬੱਚਣ ਦਾ ਇੱਕੋ—ਇੱਕ ਹੱਲ ਵੈਕਸੀਨੇਸ਼ਨ ਕਰਵਾਉਣਾ ਹੀ ਹੈ।ਇਨ੍ਹਾਂ ਗੱੱਲਾਂ ਦਾ ਪ੍ਰਗਟਾਵਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਸ਼੍ਰੀਮਤੀ ਸਿ਼਼ਲਪਾ ਨੇ ਸਥਾਨਕ ਡਾ. ਅੰਬੇਡਕਰ ਨਗਰ ਵਿਖੇ ਲਗਾਏ ਜਾਗਰੂਕਤਾ ਕੈਂਪ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਚਾਹੀਦਾ ਹੈ ਕਿ ਉਹ ਵੈਕਸੀਨ ਜ਼ਰੂਰ ਲਗਵਾਏ ਅਤੇ ਇਸ ਸਬੰਧੀ ਆਪਣੇ ਆਲੇ—ਦੁਆਲੇ ਰਹਿੰਦੇ ਲੋਕਾਂ ਨੂੰ ਵੀ ਜਾਗਰੂਕ ਕਰੇ, ਤਾਂ ਜੋ ਕੀਮਤੀ ਜਾਨਾਂ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਅੰਬੇਡਕਰ ਨਗਰ ਵਿੱਚ ਚੱਲ ਰਹੀ ਡਿਸਪੈਂਸਰੀ ਵਿਖੇ ਲਗਾਈ ਜਾ ਰਹੀ ਵੈਕਸੀਨ ਦੇ ਪ੍ਰੰਬਧਾਂ ਦਾ ਜਾਇਜਾ ਵੀ ਲਿਆ ਅਤੇ ਸਿਹਤ ਵਿਭਾਗ ਦੀ ਟੀਮ ਦੀ ਪ੍ਰਸੰਸ਼ਾ ਕੀਤੀ।
ਇਸ ਮੋਕੇ ਡਾ. ਵਰੁਣ ਮਿੱਤਲ, ਵੀਰਪਾਲ ਕੌਰ ਅਤੇ ਮਾਨਸਾ ਸਾਇਕਲ ਗਰੁੱਪ ਦੇ ਸੰਜੀਵ ਪਿੰਕਾ ਮੌਜੂਦ ਸਨ।