ਕੋਰੋਨਾ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ਲਾਜ਼ਮੀ - ਵਿਜੇ ਸ਼ਰਮਾ ਟਿੰਕੂ
ਹਰਜਿੰਦਰ ਸਿੰਘ ਭੱਟੀ
- ਲੋਕਾਂ ਨੂੰ ਅੱਗੇ ਵੱਧ ਕੇ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ
ਐਸ.ਏ.ਐਸ ਨਗਰ, 28 ਮਈ 2021 - ਕੋਵਿਡ-19 ਦੇ ਬਚਾਅ ਲਈ ਪੰਜਾਬ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ਲਾਜ਼ਮੀ ਹੈ। ਇਹਨਾਂ ਸਬਦਾ ਦਾ ਪ੍ਰਗਟਾਵਾ ਸ਼੍ਰੀ ਵਿਜੇ ਸ਼ਰਮਾ ਟਿੰਕੂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਮੈਂਬਰ ਕੋਵਿਡ ਕੰਟਰੋਲ ਕਮੇਟੀ ਅਤੇ ਗੁਰਿੰਦਰਪਾਲ ਸਿੰਘ ਬਿੱਲਾ ਵਾਈਸ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਮੈਂਬਰ ਕੋਵਿਡ ਕੰਟਰੋਲ ਕਮੇਟੀ ਨੇ ਸਾਝਾਂ ਬਿਆਨ ਜਾਰੀ ਕਰਦਿਆਂ ਕੀਤਾ|
ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਪੀੜਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਅਗਰ ਕੋਈ ਲੱਛਣ ਦਿਖਾਈ ਦੇਣ ਤਾ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਇਲਾਜ ਹੋ ਸਕੇ| ਉਨ੍ਹਾਂ ਕਿਹਾ ਕਿ ਉਹ ਕੋਵਿਡ ਕੰਟਰੋਲ ਕਮੇਟੀ ਦੇ ਮੈਂਬਰ ਹਨ ਤੇ ਹਰ ਸਮੇਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ, ਜੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਵੇ ਤਾਂ ਤੁਰੰਤ ਉਨ੍ਹਾਂ ਨਾਲ ਸਿੱਧਾ ਸੰਪਰਕ ਕਰਨ।
ਕੋਰੋਨਾ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਕੋਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਦੇਖਣ ਵਿਚ ਆਇਆ ਹੈ ਕਿ ਕਈ ਲੋਕ ਕਰਫਿਊ ਸਮੇਤ ਕਰੋਨਾ ਬਚਾਅ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰ ਰਹੇ ਹਨ, ਜਿਸ ਸਬੰਧੀ ਕਾਨੂੰਨ ਮੁਤਾਬਕ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵੱਖ ਥਾਵਾਂ ਉੱਤੇ ਮਾਸਕ ਪਹਿਨਣ, ਸਮਾਜਕ ਦੂਰੀ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਜਿਹੜੇ ਲੋਕਾਂ ਨੂੰ ਕਰੋਨਾ ਦੇ ਮੱਦੇਨਜ਼ਰ ਇਕਾਂਤਵਾਸ ਕੀਤਾ ਗਿਆ ਹੈ, ਉਹਨਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਮੂਹ ਜ਼ਿਲ੍ਹਾ ਵਾਸੀ ਇਸ ਗੱਲ ਵੱਲ ਧਿਆਨ ਦੇਣ ਕਿ ਇਹ ਪਾਬੰਦੀਆਂ ਲੋਕਾਂ ਦੀ ਭਲਾਈ ਲਈ ਹੀ ਹਨ। ਇਹਨਾਂ ਦੀ ਪਾਲਣਾ ਕਰ ਕੇ ਕਰੋਨਾ ਨੂੰ ਮਾਤ ਦੇਣ ਵਿੱਚ ਪੰਜਾਬ ਸਰਕਾਰ ਨੂੰ ਸਹਿਜੋਗ ਦਿੱਤਾ ਜਾਵੇ।
ਇਨ੍ਹਾਂ ਦੇ ਨਾਲ ਨਾਲ ਇੱਕ ਚੀਜ਼ ਜਿਹੜੀ ਸਭ ਤੋਂ ਅਹਿਮ ਹੈ, ਉਹ ਹੈ ਕੋਵਿਡ ਵੈਕਸੀਨੇਸ਼ਨ। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਖ ਵੱਖ ਥਾਵਾਂ ਉਤੇ ਵੈਕਸੀਨੇਸ਼ਨ ਜੰਗੀ ਪੱਧਰ ਉਤੇ ਜਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਅਫ਼ਵਾਹ ਉਤੇ ਯਕੀਨ ਕੀਤਿਆਂ ਅੱਗੇ ਵੱਧ ਕੇ ਕੋਵਿਡ ਵੈਕਸੀਨੇਸ਼ਨ ਕਰਵਾਈ ਜਾਵੇ। ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਹੁਣ ਤੱਕ ਜਿੰਨੇ ਵੀ ਲੋਕਾਂ ਨੇ ਇਹ ਵੈਕਸੀਨ ਲਗਵਾਈ ਹੈ, ਉਨ੍ਹਾਂ ਨੂੰ ਇਸ ਵੈਕਸੀਨ ਨਾਲ ਦਿੱਕਤ ਨਹੀਂ ਆਈ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਓਇੰਦ ਪੀਏ ਟੂ ਚੇਅਰਮੈਨ ਯੋਜਨਾ ਬੋਰਡ ਵੀ ਹਾਜ਼ਰ ਸਨ।