ਮੋਹਾਲੀ: 36 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 28 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 1 ਮੌਤ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 26 ਜੂਨ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 68179 ਮਿਲੇ ਹਨ ਜਿਨ੍ਹਾਂ ਵਿੱਚੋਂ 66830 ਮਰੀਜ਼ ਠੀਕ ਹੋ ਗਏ ਅਤੇ 303 ਕੇਸ ਐਕਟੀਵ ਹਨ । ਜਦਕਿ 1046 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 47 ਮਰੀਜ਼ ਠੀਕ ਹੋਏ ਹਨ ਅਤੇ 20 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ ਸ਼ਾਮਲ ਹਨ।