ਸੱਤਾ 'ਚ ਆਉਂਦਿਆਂ ਹੀ ਸਿਸਟਮ ਨੂੰ ਕਰਾਂਗੇ ਸੌਖਾ, ਬਿਜਲੀ ਕਰਾਰ ਕਰਾਂਗੇ ਰੱਦ - ਚੀਮਾ
ਸੰਜੀਵ ਸੂਦ
- ਆਦਮੀ ਪਾਰਟੀ ਦੀ ਲੁਧਿਆਣਾ ਦੇ ਸਨਅਤਕਾਰਾਂ ਨਾਲ ਹੋਈ ਬੈਠਕ ਹਰਪਾਲ ਚੀਮਾ ਨੇ ਕੀਤਾ ਵਾਅਦਾ
- 300 ਤੋਂ ਬਾਅਦ ਆਉਣ ਵਾਲੀ ਯੂਨਿਟ ਦਾ ਹੀ ਆਏਗਾ ਬਿੱਲ
ਲੁਧਿਆਣਾ, 11 ਜੁਲਾਈ 2021 - ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਆਪਣੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਨੇ। ਅੱਜ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਅੰਦਰ ਸਨਅਤਕਾਰਾਂ ਦੇ ਨਾਲ ਇਕ ਵਿਸ਼ੇਸ਼ ਬੈਠਕ ਰੱਖੀ ਗਈ। ਜਿਸ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਵਾਅਦਾ ਵੀ ਕੀਤਾ। ਹਰਪਾਲ ਚੀਮਾ ਨੇ ਇਸ ਦੌਰਾਨ ਦਿੱਲੀ ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਪਾਈ ਗਈ ਪਟੀਸ਼ਨ ਨੂੰ ਲੈ ਕੇ ਆਪਣੀ ਸਫਾਈ ਦਿੱਤੀ ਅਤੇ ਪੰਜਾਬ ਦੀ ਸੂਬਾ ਸਰਕਾਰ ਅਤੇ ਸਾਬਕਾ ਅਕਾਲੀ ਭਾਜਪਾ ਸਰਕਾਰ ਤੇ ਸਵਾਲ ਖੜੇ ਕੀਤੇ ਅਤੇ ਕਿਹਾ ਕੇ ਪੰਜਾਬ ਦੀ ਵਿੱਚ ਸਰਪਲੱਸ ਬਿਜਲੀ ਦੇ ਦਾਅਵੇ ਕਰਨ ਵਾਲੇ ਹੁਣ ਕਿੱਥੇ ਨੇ ?
ਹਰਪਾਲ ਚੀਮਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਐਲਾਨ ਤੇ ਬਿਆਨ ਦਿੰਦਿਆਂ ਕਿਹਾ ਕਿ ਜੇਕਰ 301 ਯੂਨਿਟ ਮਹੀਨੇ ਦੀਆਂ ਵਰਤੀਆਂ ਜਾਣਗੀਆਂ ਤਾਂ ਸਿਰਫ਼ ਇੱਕ ਯੂਨਿਟ ਦਾ ਬਿੱਲ ਹੀ ਖਪਤਕਾਰਾਂ ਨੂੰ ਦੇਣਾ ਹੋਵੇਗਾ।
ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਮੁਸ਼ਕਲਾਂ ਆ ਰਹੀਆਂ ਹਨ ਸੱਤਾ ਚ ਆਉਂਦਿਆਂ ਹੀ ਆਮ ਆਦਮੀ ਪਾਰਟੀ ਇਸ ਦਾ ਹੱਲ ਕਰੇਗੀ ਅਤੇ ਸਿਸਟਮ ਨੂੰ ਸੁਖਾਲਾ ਬਣਾਵੇਗੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਕੈਪਟਨ ਸਰਕਾਰ ਨੇ ਵੈਟ ਰਿਫੰਡ ਦੇ ਮਾਮਲੇ ਵਿਚ 2017 ਇਸ ਤੋਂ ਪਹਿਲਾਂ ਦੇ ਮਾਮਲਿਆਂ ਨੂੰ ਮੁੜ ਤੋਂ ਖੋਲ੍ਹ ਦਿੱਤਾ ਹੈ ਅਤੇ ਵਪਾਰੀਆਂ ਨੂੰ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਅਤੇ ਤਿੰਨੇ ਜੋ ਕਿ ਮੰਦਭਾਗੀ ਗੱਲ ਹੈ।
ਉਧਰ ਸੁਪਰੀਮ ਕੋਰਟ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਲੈ ਕੇ ਉਨ੍ਹਾਂ ਸਫਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਚਿਮਨੀਆਂ ਲਈ ਸੀ ਜੋ ਐਨਜੀਟੀ ਦੇ ਨਿਰਦੇਸ਼ਾਂ ਦੀਆਂ ਧੱਜੀਆਂ ਉਡਾ ਰਹੇ ਸਨ ਅਤੇ ਪ੍ਰਦੂਸ਼ਣ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਿਸਟਮ 'ਚ ਸੁਧਾਰ ਕਰਨਗੇ ਨਾਲ ਹੀ ਉਨ੍ਹਾਂ ਸਾਬਕਾ ਅਕਾਲੀ ਭਾਜਪਾ ਸਰਕਾਰ ਤੇ ਮੌਜੂਦਾ ਕੈਪਟਨ ਸਰਕਾਰ ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ।