ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਦਾਰ ਅਕਾਲ ਤਖਤ ਨਾਲ ਮੁਲਾਕਾਤ (ਵੀਡੀਓ ਵੀ ਦੇਖੋ)
ਤਲਵੰਡੀ ਸਾਬੋ, 2 ਸਤੰਬਰ 2022 -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਤੇ ਮਾਤਾ ਹਰਪਾਲ ਕੌਰ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਅਕਾਲ ਤਖਤ ਜਥੇਦਾਰ ਨਾਲ ਮੁਲਾਕਾਤ (ਵੀਡੀਓ ਵੀ ਦੇਖੋ)
ਇਸ ਮੌਕੇ ਉਹਨਾਂ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਕਰਨ ਲਈ ਵਿਚਾਰ-ਚਰਚਾ ਕੀਤੀ ਗਈ। ਉਹਨਾਂ ਬੀਤੇ ਦਿਨੀਂ ਚਰਚ ਹੋਈ ਘਟਨਾ ਬਾਰੇ ਕਿਹਾ ਕੇ ਜਦੋਂ ਕਿਤੇ ਵੀ ਅਜਿਹੀ ਘਟਨਾ ਵਾਪਰਦੀ ਹੈ, ਉਸ ਨੂੰ ਹਾਲ ਕਰਨਾ ਅਤੇ ਭਾਈਚਾਰਕ ਸਾਂਝ ਬਣਾ ਕੇ ਰੱਖਣਾ ਸਾਡਾ ਫਰਜ਼ ਹੈ।
ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ; ਬਲਜਿੰਦਰ ਕੌਰ, ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਹਲਕਾ ਮੌੜ ਦੇ ਵਿਧਾਇਕ ਸੁਖਵੀਰ ਮਾਈਸਰ ਖਾਨਾ, ਵਿਧਾਇਕ ਗੁਰਪ੍ਰੀਤ ਬਣਾਵਾਲੀ, ਵਿਧਾਇਕ ਬਲਕਾਰ ਸਿੱਧੂ,ਵਿਧਾਇਕ ਜਗਰੂਪ ਗਿੱਲ, ਚੇਅਰਮੈਨ ਨਵਦੀਪ ਜੀਂਦਾ ਸਮੇਤ ਪਾਰਟੀ ਆਗੂ ਮੌਜੂਦ ਸਨ।