ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਦੋ ਗ੍ਰਿਫ਼ਤਾਰ, ਛੇ ਪਿਸਤੌਲ ਬਰਾਮਦ
- ਥੋੜੀ ਦੇਰ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਪਹੁੰਚੇ ਸਨ ਇਲਾਕੇ 'ਚ, ਛੇਹਰਟਾ ਪੁਲਸ ਕਰ ਰਹੀ ਜਾਂਚ
ਅੰਮ੍ਰਿਤਸਰ, 1 ਦਸੰਬਰ 2022 - ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਨਰਾਇਣਗੜ੍ਹ 10 ਨੰਬਰ ਕੁਆਰਟਰ 'ਚ ਵੀਰਵਾਰ ਨੂੰ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਗੈਂਗਸਟਰ ਰਵੀ ਗੈਂਗ ਦਾ ਸਾਥੀ ਦੱਸਿਆ ਜਾਂਦਾ ਹੈ। ਇਕ ਇਨੋਵਾ ਕਾਰ 'ਚ ਕਰੀਬ 6 ਗੈਂਗਸਟਰ ਛੇਹਰਟਾ ਵੱਲ ਜਾ ਰਹੇ ਸਨ। ਪੁਲਿਸ ਦੀ ਗੱਡੀ ਨੂੰ ਦੇਖ ਕੇ ਕਾਰ 'ਚ ਬੈਠੇ ਇਕ ਗੈਂਗਸਟਰ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਵਾਬ 'ਚ ਪੁਲਿਸ ਨੇ ਵੀ ਉਨ੍ਹਾਂ 'ਤੇ ਗੋਲ਼ੀਬਾਰੀ ਕੀਤੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਦੋ ਗ੍ਰਿਫ਼ਤਾਰ, ਛੇ ਪਿਸਤੌਲ ਬਰਾਮਦ (ਵੀਡੀਓ ਵੀ ਦੇਖੋ)
ਪੁਲਿਸ ਨੇ ਕਰੀਬ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਚਾਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ। ਫਿਲਹਾਲ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਤੇ ਘਰਾਂ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਕ ਘਰ ਤੋਂ 6 ਪਿਸਤੌਲ ਵੀ ਬਰਾਮਦ ਕੀਤੇ ਹਨ। ਗੈਂਗਸਟਰਾਂ ਨੇ ਇਸ ਪਿਸਤੌਲ ਨੂੰ ਲੁਕਾਉਣ ਲਈ ਕਿਸੇ ਦੇ ਘਰ ਸੁੱਟ ਦਿੱਤਾ ਸੀ।
ਜਾਣਕਾਰੀ ਅਨੁਸਾਰ ਥਾਣਾ ਛੇਹਰਟਾ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਰਾਇਣਗੜ੍ਹ 10 ਨੰਬਰ ਕੁਆਰਟਰ ਖੇਤਰ 'ਚ ਇਕ ਇਨੋਵਾ ਕਾਰ 'ਚ ਰਵੀ ਗਿਰੋਹ ਦੇ ਕੁਝ ਮੈਂਬਰ ਘੁੰਮ ਰਹੇ ਹਨ। ਇਸੇ ਦੌਰਾਨ ਜਦੋਂ ਪੁਲਿਸ ਉਕਤ ਇਲਾਕੇ 'ਚ ਪੁੱਜੀ ਤਾਂ ਉਨ੍ਹਾਂ ਨੇ ਇਨੋਵਾ ਕਾਰ (ਪੀ.ਬੀ.-13-ਏ.ਆਰ.-1853) ਨੂੰ ਰੋਕਿਆ। ਇਸ ਦੌਰਾਨ ਕਾਰ 'ਚ ਬੈਠੇ ਗੈਂਗ ਦੇ ਮੈਂਬਰਾਂ ਨੇ ਪੁਲਿਸ 'ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪਿਛਲਾ ਦਰਵਾਜ਼ਾ ਖੋਲ੍ਹ ਕੇ 4 ਗੈਂਗਸਟਰ ਫਰਾਰ ਹੋ ਗਏ। ਜਦਕਿ ਦੋ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ, ਜਿਸ ਤੋਂ ਬਾਅਦ ਪੁਲਿਸ ਨੇ ਆਸ-ਪਾਸ ਦੇ ਕਈ ਘਰਾਂ ਦੀ ਤਲਾਸ਼ੀ ਵੀ ਲਈ, ਜਿਸ 'ਚ ਪੁਲਿਸ ਨੂੰ ਕਈ ਹਥਿਆਰ ਬਰਾਮਦ ਹੋਏ।
ਪੁਲਿਸ ਅਧਿਕਾਰੀ ਪੀ ਐਸ ਵਿਰਕ ਦਾ ਕਹਿਣਾ ਹੈ ਕਿ ਅਸੀਂ ਹੁਣ ਜਾਂਚ ਕਰ ਰਹੇ ਹਾਂ ਅਤੇ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਭਗੌੜੇ ਗ੍ਰਿਫ਼ਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਪੁਲਸ ਵੱਲੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ ਅਤੇ ਸਰਚ ਅਭਿਆਨ ਖ਼ਤਮ ਹੋਣ ਤੋਂ ਬਾਅਦ ਹੀ ਪੁਖਤਾ ਜਾਣਕਾਰੀ ਦੇਵਾਂਗ
ਇਥੇ ਜ਼ਿਕਰਯੋਗ ਹੈ ਕਿ ਬੀਤੇ ਕੁਝ ਮਹੀਨੇ ਪਹਿਲਾਂ ਅੰਮ੍ਰਿਤਸਰ ਦੇ ਨਜ਼ਦੀਕ ਪਿੰਡ ਖਾਸੇ ਦੇ ਵਿਚ ਪੁਲਿਸ ਅਤੇ ਗੈਂਗਸਟਰ ਵਿਚ ਭਾਰੀ ਮੁਠਭੇੜ ਹੋਈ ਸੀ ਜਿਸ ਤੋਂ ਬਾਅਦ 2 ਗੈਂਗਸਟਰ ਨੂੰ ਪੁਲਸ ਵੱਲੋਂ ਮਾਰ ਮੁਕਾਇਆ ਗਿਆ ਸੀ ਅਤੇ ਅੱਜ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਇਲਾਕੇ ਦੇ ਵਿੱਚ ਨਰਾਇਣਗੜ੍ਹ ਵਿਚ ਇਨਫਰਮੇਸ਼ਨ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਇਸ ਉਤੇ ਕਾਰਵਾਈ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਬਲਕੌਰ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਅੱਜ ਛੇਹਰਟਾ ਦੇ ਨਜ਼ਦੀਕ ਹੀ ਅੱਜ ਇਕ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਵਾਸਤੇ ਪਹੁੰਚੇ ਹੋਏ ਸਨ ਹੁਣ ਪੁਲਸ ਇਹ ਵੀ ਅੰਦਾਜ਼ਾ ਲਗਾ ਰਿਹੈਂ ਕਿ ਸ਼ਾਇਦ ਕਿਤੇ ਸਿੱਧੂ ਮੂਸੇ ਅਤੇ ਪਿਤਾ ਨੂੰ ਤਾਂ ਇਹ ਗੈਂਗਸਟਰ ਵੱਲੋਂ ਟਾਰਗਟ ਕਰਨ ਦੀ ਕੋਸ਼ਿਸ਼ ਤਾਂ ਨਹੀਂ ਕੀਤੀ ਜਾ ਰਿਹਾ ਹੈ ਕਿਉਂਕਿ ਬਲਕੌਰ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵੀ ਧਮਕੀਆਂ ਭਰੇ ਫੋਨਾਂ ਆ ਰਹੇ ਹਨ। ਲੇਕਿਨ ਪੁਲਸ ਦਾ ਕਹਿਣਾ ਹੈ ਕਿ ਇਹ ਤਾਂ ਜਾਂਚ ਦਾ ਵਿਸ਼ਾ ਹੈ ਅਤੇ ਇਸ ਤੋਂ ਬਾਅਦ ਹੀ ਸਾਫ ਹੋ ਪਾਵੇਗਾ ਕਿ ਇਸ ਵਿਚ ਉਨ੍ਹਾਂ ਦਾ ਕੋਈ ਸੰਬੰਧ ਹੈ ਜਾਂ ਨਹੀਂ।