ਹਾਈਕੋਰਟ ਦੇ ਹੁਕਮਾਂ ਮੁਤਾਬਿਕ ਕੀਤੀ ਗਈ ਕਾਰਵਾਈ- ਐਸ.ਐਸ.ਪੀ ਕੰਵਰਦੀਪ ਕੌਰ
ਬਾਬੂਸ਼ਾਹੀ ਬਿਊਰੋ
ਫਿਰੋਜ਼ਪੁਰ, 18 ਦਸੰਬਰ 2022: ਫਿਰੋਜ਼ਪੁਰ ਦੀ ਐਸਐਸਪੀ ਕੰਵਰਦੀਪ ਕੌਰ ਦੇ ਵਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ, ਹਾਈਕੋਰਟ ਦੇ ਹੁਕਮਾਂ ਤਹਿਤ ਅੱਜ ਕਾਰਵਾਈ ਕੀਤੀ ਗਈ ਹੈ ਅਤੇ ਪ੍ਰਦਰਸ਼ਨਕਾਰੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
Zira Police Action ਬਾਰੇ SSP Ferozepur Kanwardeep Kaur ਦਾ ਪੱਖ ਸੁਣੋ -Police Force ਦੀਆਂ ਦੇਖੋ ਮੌਕੇ ਕੁਝ ਹੋਰ ਝਲਕਾਂ (ਵੀਡੀਓ ਵੀ ਦੇਖੋ)
ਉਨ੍ਹਾਂ ਕਿਹਾ ਕਿ, ਹਾਈ-ਵੇ ਰੋਕਣ ਦੀ ਕੋਸਿਸ਼ ਕਰ ਰਹੇ ਲੋਕਾਂ ਨੂੰ ਹੀ ਹਟਾਇਆ ਗਿਆ ਹੈ ਤੇ ਕੁੱਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਾਈਕੋਰਟ ਦਾ ਆਦੇਸ਼ ਹੈ ਕਿ, ਜ਼ੀਰਾ ਸ਼ਰਾਬ ਫ਼ੈਕਟਰੀ ਤੋਂ ਕਰੀਬ 300 ਮੀਟਰ ਦੂਰ ਧਰਨਾ ਲੱਗੇ ਅਤੇ ਫ਼ੈਕਟਰੀ ਨੂੰ ਜਾਂਦਾ ਰਸਤਾ ਖੁੱਲ੍ਹਵਾਇਆ ਜਾਵੇ।
ਐਸਐਸਪੀ ਨੇ ਕਿਹਾ ਕਿ, ਸਿਰਫ਼ ਫ਼ੈਕਟਰੀ ਨੂੰ ਜਾਂਦਾ ਰਸਤਾ ਹੀ ਖੁੱਲ੍ਹਵਾਇਆ ਗਿਆ ਹੈ, ਜਦੋਂਕਿ 300 ਮੀਟਰ ਦੂਰ ਧਰਨੇ ਤੇ ਕੋਈ ਇਤਰਾਜ਼ ਨਹੀਂ । ਉਨ੍ਹਾਂ ਇਹ ਵੀ ਕਿਹਾ ਕਿ, ਸਾਡੇ ਵਲੋਂ ਵੀਡੀਓ ਗ੍ਰਾਫ਼ੀ ਕੀਤੀ ਜਾ ਰਹੀ ਹੈ ਅਤੇ ਮਾਹੌਲ ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 2000 ਪੁਲੀਸ ਕਰਮੀ ਇੱਥੇ ਤਾਇਨਾਤ ਕੀਤੇ ਗਏ ਹਨ .