ਪੰਜਾਬ 'ਚ Internet ਬੰਦ ਵਿਚਾਲੇ ਮੂਸੇਵਾਲਾ ਦੇ ਪਿਤਾ ਨੇ ਕੀਤੀ ਵੱਡੀ ਅਪੀਲ, ਜਾਣੋ ਕੀ ਕਿਹਾ? (ਵੀਡੀਓ ਵੀ ਵੇਖੋ)
ਮਾਨਸਾ, 18 ਮਾਰਚ 2023 - ਕੱਲ ਨੂੰ ਮਾਨਸਾ ਦੀ ਅਨਾਜ ਮੰਡੀ ਵਿੱਚ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਪਰ ਪੰਜਾਬ ਦੇ ਹਾਲਾਤ ਵਿੱਚ ਆ ਰਹੇ ਬਦਲਾਵ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਨੂੰ ਚਾਹੁਣ ਵਾਲੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਜਿਸ ਤਰ੍ਹਾਂ ਪੰਜਾਬ ਦਾ ਮਾਹੌਲ ਬਣਿਆ ਹੋਇਆ ਹੈ, ਸਿੱਧੂ ਦੀ ਬਰਸੀ ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਭਾਈਚਾਰਾ ਬਣਾਕੇ ਰੱਖਣਾ ਹੈ ਅਤੇ ਸ਼ਾਂਤੀ ਨਾਲ ਸਮੇਂ ਸਿਰ ਪਹੁੰਚਣ ਦੀ ਕੋਸ਼ਿਸ਼ ਕਰਨੀ ਹੈ।