ਖਡੂਰ ਸਾਹਿਬ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਹਰਪਾਲ ਸਿੰਘ ਬਲੇਰ ਨੇ ਭਰੇ ਨਾਮਜ਼ਦਗੀ ਪੱਤਰ
ਖਡੂਰ ਸਾਹਿਬ, 14 ਮਈ 2024 - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਹਰਪਾਲ ਸਿੰਘ ਬਲੇਰ ਖੜਾ ਕੀਤਾ ਹੈ, ਜਿਸ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਦੱਸ ਦਈਏ ਕਿ, ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੇ ਵਲੋਂ ਵੀ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੇ ਇਕਬਾਲ ਸਿੰਘ ਟਿਵਾਣਾ ਨੇ ਬਾਬੂਸ਼ਾਹੀ ਨਾਲ ਗੱਲਬਾਤ ਦੌਰਾਨ ਦੱਸਿਆ ਕਿ, ਅਸੀਂ ਅੰਮ੍ਰਿਤਪਾਲ ਸਿੰਘ ਦੀ ਚੋਣ ਦੀ ਹਮਾਇਤ ਕੀਤੀ ਹੈ ਅਤੇ ਸਾਨੂੰ ਸ਼ੱਕ ਹੈ ਕਿ, ਅੰਮ੍ਰਿਤਪਾਲ ਦੇ ਕਾਗਜ਼ ਰੱਦ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ, ਜੇਕਰ ਅੰਮ੍ਰਿਤਪਾਲ ਦੇ ਕਾਗਜ਼ ਰੱਦ ਨਹੀਂ ਕੀਤੇ ਜਾਂਦੇ ਤਾਂ, ਅਸੀਂ ਆਪਣੇ ਕਾਗਜ਼ ਵਾਪਸ ਲੈ ਲਵਾਂਗੇ।