ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਅੱਗੇ ਹੋ ਕੇ ਲੜਾਈ ਲੜੀ : ਸੁਖਬੀਰ ਬਾਦਲ
- ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਤਕੜਾ ਕਰਨ ਦੀ ਪੰਜਾਬੀਆਂ ਨੂੰ ਕੀਤੀ ਅਪੀਲ
- ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ਨੂੰ ਪਾਓ ਵੋਟਾਂ: ਪ੍ਰੋ: ਵਲਟੋਹਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 18 ਮਈ 2024 - ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਅੱਗੇ ਹੋ ਕੇ ਲੜਾਈ ਲੜੀ ਹੈ ਜਦਕਿ ਬਾਕੀ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਦਿੱਲੀਓਂ ਹੁਕਮ ਆਉਂਦੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਸੁਲਤਾਨਪੁਰ ਲੋਧੀ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਹੀ ਸ਼੍ਰੋਮਣੀ ਅਕਾਲੀ ਦਲ ਦਾ ਇੱਕੋ ਇਕ ਏਜੰਡਾ ਹੈ। ਉਹਨਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਸਮੁੱਚੇ ਸੂਬੇ ਦੀ ਜਨਤਾ ਵਿਚ ਗੁੱਸੇ ਦੀ ਲਹਿਰ ਹੈ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਕੋਈ ਵੀ ਗਰੰਟੀ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਅਤੇ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਵੀ ਸੂਬੇ ਦੇ ਲੋਕ ਵਾਂਝੇ ਬੈਠੇ ਹਨ ਜਿਸ ਕਰਕੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਉਡੀਕ ਰਹੇ ਹਨ ਜਿਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸਿੱਖ ਧਰਮ ਤੇ ਆਰਐਸਐਸ ਕਾਬਜ ਹੋ ਰਹੀ ਹੈ, ਸ੍ਰੀ ਹਜ਼ੂਰ ਸਾਹਿਬ, ਪਟਨਾ ਸਾਹਿਬ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਆਰ ਐਸ ਐਸ ਦਾ ਕੰਟਰੋਲ ਹੋ ਚੁੱਕਾ ਹੈ ਅਤੇ ਹੁਣ ਤੁਹਾਡੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ ਤੋੜ ਕੇ ਹਰਿਆਣਾ ਵਿੱਚ ਕਮੇਟੀ ਅਲੱਗ ਕਰ ਦਿੱਤੀ ਉੱਥੇ ਦਾਦੂਵਾਲ ਵਰਗੇ ਆਰ ਐਸ ਐਸ ਦੇ ਬੰਦਿਆਂ ਨੂੰ ਬਿਠਾ ਦਿੱਤਾ ਹੈ ਤੇ ਤੁਸੀਂ ਫਿਰ ਕਦੋਂ ਜਾਗੋਗੇ ।ਉਹਨਾਂ ਕਿਹਾ ਕਿ 35 ਸਾਲ ਹੋ ਗਏ ਗੁਜਰਾਤ ਦੇ ਲੋਕ ਮੋਦੀ ਤੋਂ ਬਗੈਰ ਵੋਟ ਨਹੀਂ ਪਾਉਂਦੇ ਉਹਨਾਂ ਨੂੰ ਪਤਾ ਗੁਜਰਾਤ ਨੂੰ ਸਾਰਾ ਕੁਝ ਦੇਣ ਵਾਲਾ ਮੋਦੀ ਹੈ ਕਿਸੇ ਹੋਰ ਦੀ ਲੋੜ ਹੀ ਨਹੀਂ ਤੇ ਪੰਜਾਬ ਵਿੱਚ ਲੋਕ ਆਪਣੀ ਮਾਂ ਪਾਰਟੀ ਅਕਾਲੀ ਦਲ ਨੂੰ ਭੁਲਦੇ ਜਾ ਰਹੇ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਿਹਾ ਹੈ ਅਤੇ ਸਮੂਹ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਯਤਨਸ਼ੀਲ ਹੈ। ਉਹਨਾਂ ਸਮੁੱਚੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਵਲਟੋਹਾ ਨੂੰ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜੋ ਤਾਂ ਜੋ ਪੰਜਾਬ ਦੇ ਲੋਕ ਮੁੱਦਿਆਂ ਨੂੰ ਉਠਾਇਆ ਜਾ ਸਕੇ। ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਵੀ ਆਪਣੇ ਸੰਬੋਧਨ ਵਿੱਚ ਸਮੂਹ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 1 ਜੂਨ ਨੂੰ ਤੱਕੜੀ ਦੇ ਚੋਣ ਨਿਸ਼ਾਨ ਤੇ ਮੋਹਰਾਂ ਲਾ ਕੇ ਉਹਨਾਂ ਨੂੰ ਕਾਮਯਾਬ ਬਣਾਇਆ ਜਾਵੇ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸੁਲਤਾਨਪੁਰ ਲੋਧੀ ਪੁੱਜਣ ਤੇ ਆਗੂਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਹਨਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਜਥੇਦਾਰ ਜਰਨੈਲ ਸਿੰਘ ਵਾਹਦ, ਐਸਜੀਪੀਸੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਜਥੇਦਾਰ ਜਰਨੈਲ ਸਿੰਘ ਡੋਗਰਾਵਾਲਾ, ਇੰਜੀ: ਸਵਰਨ ਸਿੰਘ ਮੈਂਬਰ ਪੀਏਸੀ ਅਕਾਲੀ ਦਲ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਐਡਵੋਕੇਟ ਪਰਮਜੀਤ ਸਿੰਘ ਕੋਆਰਡੀਨੇਟਰ ਹਲਕਾ ਸੁਲਤਾਨਪੁਰ ਲੋਧੀ, ਐਸਜੀਪੀਸੀ ਦੇ ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ ਢਿੱਲੋ, ਐਸਸੀ ਵਿੰਗ ਦੇ ਜਿਲਾ ਪ੍ਰਧਾਨ ਕੁਲਦੀਪ ਸਿੰਘ ਬੂਲੇ, ਦਿਲਬਾਗ ਸਿੰਘ ਗਿੱਲ ਐਮ ਡੀ ਗਿੱਲ ਆਟੋਜ਼, ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਗੋਲਡੀ, ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਕਮਲਜੀਤ ਸਿੰਘ ਹੈਬਤਪੁਰ ,ਬਲਬੀਰ ਸਿੰਘ ਗਾਜੀਪੁਰ, ਸਾਬਕਾ ਚੇਅਰਮੈਨ ਪੀਏਡੀਬੀ ਅਵਤਾਰ ਸਿੰਘ ਮੀਰੇ, ਅਕਾਲੀ ਦਲ ਦੇ ਪੀਏਸੀ ਮੈਂਬਰ ਗੁਰਜੰਟ ਸਿੰਘ ਸੰਧੂ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੀਤ ਮੈਨੇਜਰ ਗੁਰਪ੍ਰੀਤ ਸਿੰਘ ਫੱਤੂਢੀਂਗਾ, ਜਥੇਦਾਰ ਦਰਬਾਰਾ ਸਿੰਘ ਵਿਰਦੀ, ਸਤਨਾਮ ਸਿੰਘ ਰਾਮੇ, ਬਲਜੀਤ ਸਿੰਘ ਬੱਲੀ, ਸਾਬਕਾ ਸੰਮਤੀ ਮੈਂਬਰ ਸੁਖਦੇਵ ਸਿੰਘ ਲਾਡੀ, ਭੁਪਿੰਦਰ ਸਿੰਘ ਖਿੰਡਾ, ਮਲਕੀਤ ਸਿੰਘ ਚੰਦੀ, ਸੁਖਚੈਨ ਸਿੰਘ ਮਨਿਆਲਾ, ਦਿਆਲ ਸਿੰਘ ਦੀਪੇਵਾਲ, ਲਖਵਿੰਦਰ ਸਿੰਘ ਕੌੜਾ, ਜਥੇਦਾਰ ਗੁਰਦਿਆਲ ਸਿੰਘ ਬੂਹ, ਦਰਸ਼ਨ ਸਿੰਘ ਕੋਟ ਕਰਾਰ ਖਾਂ, ਹਰੀ ਸਿੰਘ ਵਾਟਾਂਵਾਲੀ, ਇੰਦਰ ਸਿੰਘ ਲਾਟੀਆਂਵਾਲ, ਮੁਖਤਿਆਰ ਸਿੰਘ ਖਿੰਡਾ, ਮੋਹਨ ਸਿੰਘ ਖਿੰਡਾ, ਪ੍ਰਿੰਸੀਪਲ ਸ਼ਰਮ ਸਿੰਘ, ਸਾਬਕਾ ਸਰਪੰਚ ਕਾਰਜ ਸਿੰਘ ਤਕੀਆ, ਬੀਬੀ ਬਲਜੀਤ ਕੌਰ ਕਮਾਲਪੁਰ, ਬੀਬੀ ਗੁਰਮੀਤ ਕੌਰ ਦਰੀਏਵਾਲ, ਬੀਬੀ ਸਤਵੰਤ ਕੌਰ ਜੰਮੂ, ਭਜਨ ਸਿੰਘ ਫੌਜੀ ਕਲੋਨੀ, ਮਨਜੀਤ ਸਿੰਘ ਜੰਮੂ, ਜਥੇਦਾਰ ਭਗਵਾਨ ਸਿੰਘ ਮੈਰੀਪੁਰ, ਬਲਬੀਰ ਸਿੰਘ ਬੀਰਾ ਸੈਦਪੁਰ ਆਦਿ ਵੀ ਹਾਜ਼ਰ ਸਨ।