ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਚੋਣਾਂ ਦੀ ਖਿੱਚੀ ਤਿਆਰੀ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਨਗਰ ਕੌਂਸਲ ਚੋਣਾਂ ਲਈ ਮਾਝੇ ਦੇ ਇੰਚਾਰਜ ਬਣੇ
ਰੋਹਿਤ ਗੁਪਤਾ
ਗੁਰਦਾਸਪੁਰ : ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਨਗਰ ਕੋਂਸਿਲ ਅਤੇ ਕਾਰਪੋਰੇਸ਼ਨ ਚੋਣਾਂ ਲਈ ਮਾਝਾ ਜੋਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਿਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਨਗਰ ਕੌਂਸਲ ਚੋਣਾਂ ਲਈ ਉਤਸਾਹ ਅਤੇ ਜੋਸ਼ ਹੋਰ ਵੱਧ ਗਿਆ ਹੈ। ਕੈਬਨਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਅੱਜ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਬੈਠਕ ਦੌਰਾਨ ਨਗਰ ਕੌਂਸਲ ਚੌਣਾਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਚੋਣਾਂ ਲੜਨ ਦੇ ਚਾਹਵਾਨ ਪਾਰਟੀ ਵਰਕਰਾਂ ਦੀਆਂ ਅਰਜੀਆਂ ਵੀ ਲਈਆਂ ਗਈਆਂ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਡੇਰਾ ਬਾਬਾ ਨਾਨਕ ਵਿਦਾਇਕ ਗੁਰਦੀਪ ਸਿੰਘ ਰੰਧਾਵਾ ਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵੀ ਮੌਜੂਦ ਰਹੇ।
ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਧੰਨਵਾਦ ਕਰਦੇ ਕਿਹਾ ਕਿ ਮੰਤਰੀ ਸਾਹਿਬ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਦੀਆ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਲੋਂ ਮਾਝੇ ਦਾ ਇੰਚਾਰਜ ਲਾਉਣ ਤੇ ਸਾਡੇ ਅਤੇ ਵਰਕਰਾਂ ਨੂੰ ਕਾਫੀ ਬਲ ਮਿਲਿਆ ਹੈ ਅਸੀਂ ਪਾਰਟੀ ਨੂੰ ਵਿਸ਼ਵਾਸ ਦਵਾਉਂਦੇ ਹੈ ਕਿ ਹਲਕਾ ਡੇਰਾ ਬਾਬਾ ਨਾਨਕ ਦੀਆ ਨਗਰ ਕੌਂਸਲ ਦੀਆ 13 ਸੀਟਾਂ ਜਿੱਤਕੇ ਪਾਰਟੀ ਦੀ ਚੋਲੀ ਪਾਵਾਂਗੇ | ਉਹਨਾਂ ਕਿਹਾ ਆਪ ਦੇ ਕੰਮ ਵੇਖਦੇ ਹੋਏ ਪਾਰਟੀ ਨੂੰ ਪਿੰਡਾਂ ਵਿੱਚ ਕਾਫੀ ਬੱਲ ਮਿਲਦਾ ਨਜਰ ਆ ਰਿਹਾ ਹੈ ਹਰ ਰੋਜ ਹਲਕਾ ਡੇਰਾ ਬਾਬਾ ਨਾਨਕ ਦੇ ਵੋਟਰ ਰਿਵਾਇਤੀ ਪਾਰਟੀਆਂ ਨੂੰ ਛੱਡਕੇ ਆਪ ਵਿੱਚ ਸ਼ਾਮਿਲ ਹੋ ਰਹੇ ਹਨ ਖੁਸ਼ੀ ਹੈ ਦਿਨੋ ਦਿਨ ਆਪ ਪਾਰਟੀ ਦਾ ਪਰਿਵਾਰ ਵੱਡਾ ਹੋ ਰਿਹਾ ਹੈ |