Breaking: 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, 30 ਹਜ਼ਾਰ ਅਮਰੀਕੀ ਡਾਲਰ ਦੀ ਮੰਗੀ ਫਿਰੌਤੀ
ਨਵੀਂ ਦਿੱਲੀ, 9 ਦਸੰਬਰ 2024- ਇੱਕ ਵਾਰ ਫਿਰ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਕੂਲ ਪ੍ਰਸ਼ਾਸਨ ਦੇ ਅਧਿਕਾਰੀ ਧਮਕੀ ਭਰੀ ਈਮੇਲ ਦੇਖ ਕੇ ਹੈਰਾਨ ਰਹਿ ਗਏ। ਜਾਣਕਾਰੀ ਮੁਤਾਬਿਕ 40 ਤੋਂ ਵੱਧ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਅਤੇ 30,000 ਅਮਰੀਕੀ ਡਾਲਰ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਇਹ ਮੇਲ 8 ਦਸੰਬਰ ਨੂੰ ਰਾਤ 11:38 ਵਜੇ ਦੇ ਕਰੀਬ ਭੇਜੀ ਗਈ ਸੀ। ਇਸ ਰਾਹੀਂ ਜੀਡੀ ਗੋਇਨਕਾ, ਮਦਰ ਮੈਰੀ ਸਕੂਲ, ਬ੍ਰਿਟਿਸ਼ ਸਕੂਲ, ਸਲਵਾਨ ਪਬਲਿਕ ਸਕੂਲ ਅਤੇ ਕੈਂਬਰਿਜ ਸਕੂਲ ਸਮੇਤ 40 ਸਕੂਲਾਂ ਵਿੱਚ ਦਹਿਸ਼ਤ ਫੈਲ ਗਈ।