← ਪਿਛੇ ਪਰਤੋ
ਵੱਡੀ ਖ਼ਬਰ: ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖ਼ਾਰਜ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 9 ਦਸੰਬਰ 2024- ਸ਼ੰਭੂ ਬਾਰਡਰ ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਹਟਾਉਣ ਅਤੇ ਹਾਈਵੇ ਖੁੱਲ੍ਹਵਾਉਣ ਵਾਸਤੇ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਨੂੰ ਕੋਰਟ ਨੇ ਖਾਰਜ਼ ਕਰ ਦਿੱਤਾ ਹੈ। ਕੋਰਟ ਨੇ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਵਿੱਚ ਪੰਜਾਬ ਦੇ ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਰੋਕਾਂ ਨੂੰ ਤੁਰੰਤ ਦੂਰ ਕਰਨ ਅਤੇ ਆਮ ਲੋਕਾਂ ਲਈ ਨਿਰਵਿਘਨ ਰਸਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪਹਿਲਾਂ ਹੀ ਇਸ ਮੁੱਦੇ 'ਤੇ ਇਕ ਜਨਹਿਤ ਪਟੀਸ਼ਨ ਪੈਂਡਿੰਗ ਹੈ ਅਤੇ ਇਸ ਮਾਮਲੇ ਵਿਚ ਕੁਝ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
Total Responses : 462