ਸਪੀਕਰ ਸੰਧਵਾਂ ਨੇ ਕਾਲਾ ਢਿੱਲੋਂ ਨੂੰ ਵਿਧਾਇਕ ਵਜੋਂ ਚੁਕਾਈ ਸਹੁੰ
ਕਾਲਾ ਢਿੱਲੋਂ ਨੇ ਬਰਨਾਲਾ ਜਿਮਨੀ ਚੋਣ ਚ ਕੀਤੀ ਸੀ ਵੱਡੀ ਜਿੱਤ ਦਰਜ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 9 ਦਸੰਬਰ, 2024: ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੋਮਵਾਰ ਨੂੰ ਇੱਥੇ ਵਿਧਾਨ ਸਭਾ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ। ਕਾਲਾ ਢਿੱਲੋਂ ਨੇ ਹਾਲ ਹੀ ਵਿੱਚ ਬਰਨਾਲਾ ਉਪ ਚੋਣ ਵਿੱਚ ਜਿੱਤ ਦਰਜ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਉਨ੍ਹਾਂ ਨੂੰ ਆਪਣੇ ਦਫ਼ਤਰ ਵਿੱਚ ਸਹੁੰ ਚੁਕਾਈ। ਇਸ ਮੌਕੇ ਕਾਲਾ ਢਿੱਲੋਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ ਬਾਜਵਾ ਵੀ ਮੌਜੂਦ ਸਨ।