ਵੱਡੀ ਖ਼ਬਰ: ਨਰਾਇਣ ਸਿੰਘ ਚੌੜਾ ਨੂੰ ਪੰਥ 'ਚੋਂ ਛੇਕਿਆ ਜਾਵੇ! SGPC ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਮੰਗ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 9 ਦਸੰਬਰ 2024- ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ। ਜਿਸ ਵਿੱਚ ਮਤਾ ਲਿਆਂਦਾ ਗਿਆ ਕਿ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕੇ ਜਾਵੇ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਆਪ ਹੀ ਨੋਟਿਸ ਲੈਣਾ ਚਾਹੀਦਾ ਸੀ ਅਤੇ ਚੌੜੇ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਸੀ। ਧਾਮੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ, ਨਰਾਇਣ ਸਿੰਘ ਚੌੜਾ ਖਿਲਾਫ ਪੰਥਕ ਕਾਰਵਾਈ ਕੀਤੀ ਜਾਵੇ ਅਤੇ ਨਰਾਇਣ ਸਿੰਘ ਚੌੜੇ ਪੰਥ ਵਿੱਚੋਂ ਛੇਕੇ ਜਾਵੇ। ਧਾਮੀ ਨੇ ਕਿਹਾ ਕਿ ਨਰਾਇਣ ਸਿੰਘ ਚੌੜੇ ਨੇ ਸ਼ਾਂਤਮਈ ਮਾਹੌਲ ਨੂੰ ਖਰਾਬ ਕੀਤਾ ਹੈ, ਸੁਖਬੀਰ ਤੇ ਹਮਲੇ ਕਾਰਨ ਸੰਗਤਾਂ ਵਿੱਚ ਡਰ ਦਾ ਮਾਹੌਲ ਹੈ, ਸੁਖਬੀਰ ਤੇ ਹਮਲਾ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਤੌਹੀਨ ਹੈ। ਐਡਵੋਕੇਟ ਧਾਮੀ ਨੇ ਜਥੇਦਾਰ ਅਕਾਲ ਤਖਤ ਸਾਹਿਬ ਤੋਂ ਮੰਗ ਕੀਤੀ ਗਈ ਨਰਾਇਣ ਸਿੰਘ ਚੌੜਾ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਉਸਨੂੰ ਪੰਥ ਵਿੱਚੋਂ ਛੇਕੇ ਜਾਣ ਦੀ ਮੰਗ ਕੀਤੀ ਗਈ।