ਅਕਾਲੀ ਦਲ ਸੁਧਾਰ ਲਹਿਰ ਕੀਤੀ ਭੰਗ, ਲੀਡਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਹੋਏ ਨਤਮਸਤਕ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ :
ਅਕਾਲੀ ਦਲ ਸੁਧਾਰ ਲਹਿਰ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਹੁਕਮਾਂ ਮੁਤਾਬਕ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰ ਦਿੱਤਾ ਹੈ। ਉਨ੍ਹਾਂ ਚਿੱਠੀ ਵਿਚ ਲਿਖਿਆ ਹੈ ਕਿ---ਪਰਮ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀਓ ।
ਅਦਬ ਸਹਿਤ,
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ
ਪ੍ਰਵਾਨ ਹੋਵੇ ਜੀ,
ਸਨਿਮਰ ਬੇਨਤੀ ਹੈ ਜੀ ਕਿ ਆਪ ਜੀ ਵੱਲੋਂ ਹੁਕਮ ਹੋਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕੀਤਾ ਜਾਵੇ। ਸੁਧਾਰ ਲਹਿਰ ਦੇ ਸਾਰੇ ਹੀ ਮੈਂਬਰਾਂ ਦੁਆਰਾ ਇਹ ਹੁਕਮ ਉਸੇ ਦਿਨ ਹੀ ਮੰਨ ਲਿਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਰਸਮੀ ਤੌਰ ਤੇ ਅੱਜ ਆਪ ਜੀ ਦੇ ਹੁਕਮਾਂ ਮੁਤਾਬਕ ਮੀਟਿੰਗ ਕਰਕੇ ਸਮੇਟ ਦਿੱਤਾ ਗਿਆ ਹੈ।
ਜਿਸ ਮਕਸਦ ਲਈ ਸੁਧਾਰ ਲਹਿਰ ਬਣੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਬਹਾਲ ਕਰਾਵਾਉਣਾਂ ਸੁਧਾਰ ਲਹਿਰ ਦੇ ਏਜੰਡੇ ਵਿੱਚ ਸਭ ਤੋ ਅਹਿਮ ਏਜੰਡਾ ਸੀ।
ਅੱਜ ਸੁਧਾਰ ਲਹਿਰ ਦੀ ਹੋਈ ਇਕੱਤਰਤਾ ਦੇ ਵਿੱਚ ਸਾਰੇ ਹੀ ਮੈਂਬਰਾਂ ਵੱਲੋ ਸਮੁੱਚਤਾ ਨਾਲ ਇਹ ਕਿਹਾ ਗਿਆ ਕਿ ਸਾਰੇ ਹੀ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮੱਰਪਿੱਤ ਹਾਂ ਅਤੇ ਉਹਨਾਂ ਵੱਲੋਂ ਕੀਤੇ ਹੋਏ ਫੈਸਲਿਆਂ ਨੂੰ ਇਨ ਬਿਨ ਲਾਗੂ ਕਰਨਗੇ।
ਵਿਸ਼ਵਾਸ ਦਿਵਾਉਂਦੇ ਹਾਂ ਕਿ ਜੋ ਭਰਤੀ ਕਮੇਟੀ ਆਪ ਜੀ ਦੁਆਰਾ ਬਣਾਈ ਗਈ ਹੈ ਉਸ ਨੂੰ ਪੂਰਾ ਪੂਰਾ ਸਹਿਯੋਗ ਦੇਵਾਗੇਂ।
ਅਸੀਂ ਸਾਰੇ ਭਵਿੱਖ ਵਿੱਚ ਵੀ ਸਿੱਖ ਪੰਥ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਪੰਥਕ ਸਿਧਾਤਾਂ ਤੇ ਪਹਿਰਾ ਦਿੰਦੇ ਰਹਾਂਗੇ।
ਦਰਅਸਲ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਆਗੂਆਂ ਵੱਲੋਂ ਅਕਾਲੀ ਦਲ ਦੇ ਲੀਡਰਾਂ ਨੂੰ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ ।
ਇਸ ਤਹਿਤ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਬੀਬੀ ਜਗੀਰ ਕੌਰ ਅਤੇ ਹੋਰ ਲੀਡਰਾਂ ਦੀ ਪੰਜ ਦਿਨ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਣ ਪਹੁੰਚੇ। ਉਹਨਾਂ ਨੇ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕ ਕੇ 1100 ਦੀ ਕੜਾਹ ਪ੍ਰਸ਼ਾਦ ਦੀ ਦੇ ਕਰਵਾ ਕੇ ਅਰਦਾਸ ਕਰਵਾਈ ਇਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਲਗਾਈ ਸੇਵਾ ਅੱਜ ਉਹਨਾਂ ਨੇ ਪੂਰੀ ਕੀਤੀ ਤੇ ਉਹਨਾਂ ਦੇ ਹੁਕਮ ਤਹਿਤ ਉਹ ਕੜਾ ਪ੍ਰਸ਼ਾਦ ਦੀ ਦੇਗ ਕਰਵਾ ਕੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਹਨ।
ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ। ਅਤੇ ਹਜੇ ਅਕਾਲੀ ਦਲ ਵੱਲੋਂ ਹਾਂ ਪੱਖੀ ਹੁੰਗਾਰਾ ਨਹੀਂ ਆਇਆ ਇਸ ਦਾ ਜਵਾਬ ਅਕਾਲੀ ਦਲ ਦੇ ਲੀਡਰ ਹੀ ਦੇ ਸਕਦੇ ਹਨ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਰਜਿਸਟਰਡ ਨਹੀਂ ਸੀ ਕਰਵਾਈ ਗਈ ਸਿਰਫ ਅਕਾਲੀ ਦਲ ਚੋਂ ਸੁਧਾਰ ਕਰਨ ਲਈ ਲਹਿਰ ਤਿਆਰ ਕੀਤੀ ਗਈ ਸੀ ਅਤੇ ਹੁਣ ਲਗਭਗ ਅਕਾਲੀ ਦਲ ਚ ਸੁਧਾਰ ਹੁੰਦਾ ਜਾ ਰਿਹਾ ਤੇ ਅਕਾਲੀ ਦਲ ਦੀ ਮਜਬੂਤੀ ਲਈ ਵੱਧ ਚੜ ਕੇ ਕੰਮ ਕਰਾਂਗੇ।