Punjab School Holiday: ਸਾਰੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਪੜ੍ਹੋ ਵੇਰਵਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 9 ਦਸੰਬਰ 2024- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਏ ਸਾਲ 2024 ਦੌਰਾਨ ਮਿਤੀ 24.12.2024 ਤੋਂ ਮਿਤੀ 31.12.2024 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਇਹ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।