← ਪਿਛੇ ਪਰਤੋ
ਅਜਨਾਲਾ 'ਚ ਵੋਟਿੰਗ ਤੋਂ ਪਹਿਲਾਂ ਗੋਲੀਬਾਰੀ
ਅੰਮ੍ਰਿਤਸਰ : ਪੰਜਾਬ ਵਿੱਚ ਅੱਜ ਸਵੇਰੇ 7 ਵਜੇ ਤੋਂ ਸੂਬੇ ਦੀਆਂ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਨਗਰ ਨਿਗਮਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ 'ਚ ਵੋਟਿੰਗ ਤੋਂ ਪਹਿਲਾਂ ਬਦਮਾਸ਼ਾਂ ਨੇ ਥਾਰ 'ਚ ਸਵਾਰ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ। ਇੱਥੇ ਇੱਕ ਵਾਰਡ ਵਿੱਚ ਚੋਣਾਂ ਚੱਲ ਰਹੀਆਂ ਹਨ। ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਵੀ ਦੇਰ ਸ਼ਾਮ ਤੱਕ ਐਲਾਨ ਦਿੱਤੇ ਜਾਣਗੇ। ਕਮਿਸ਼ਨ ਵੱਲੋਂ ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਅਤੇ ਉਪ ਚੋਣਾਂ ਵਿੱਚ 5 ਨਗਰ ਨਿਗਮਾਂ ਨੂੰ ਛੱਡ ਕੇ ਲਗਭਗ 18.66 ਲੱਖ ਵੋਟਰ ਵੋਟ ਪਾਉਣਗੇ।
Total Responses : 453