← ਪਿਛੇ ਪਰਤੋ
ਮਾਲੇਰਕੋਟਲਾ: ਸੀਵਰੇਜ 'ਚ ਗੋਹਾ-ਕੂੜਾ ਸੁੱਟਣ ਵਾਲਿਆਂ 'ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ- ਕਾਰਜ ਸਾਧਕ ਅਫ਼ਸਰ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 21 ਦਸੰਬਰ 2024 - ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਚਾਹਲ ਨੇ ਕਿਹਾ ਕਿ ਸ਼ਹਿਰ ਦੇ ਸੀਵਰੇਜ ਸਿਸਟਮ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਸਥਾਨਕ ਨਗਰ ਕੌਂਸਲ ਵਲੋਂ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰੀ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਚਾਹਲ ਨੇ ਅਵਾਮ ਨੂੰ ਅਪੀਲ ਕਰਦਿਆ ਕਿਹਾ ਕਿ ਸੀਵਰੇਜ ਲਾਈਨਾਂ ਵਿਚ ਕਿਸੇ ਵੀ ਤਰ੍ਹਾਂ ਦਾ ਗੋਹਾ-ਕੂੜਾ ਨਾ ਸੁਟਿਆ ਜਾਵੇ। ਕਾਰਜ ਸਾਧਕ ਅਫ਼ਸਰ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਸੀਵਰੇਜ ਲਾਈਨਾਂ ਵਿਚ ਕਿਸੇ ਵੀ ਤਰ੍ਹਾਂ ਦਾ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭੀ ਗਈ ਹੈ। ਸੀਵਰੇਜ 'ਚ ਗੋਹਾ-ਕੂੜਾ ਸੁੱਟਣ ਵਾਲਿਆਂ ਖਿਲਾਫ਼ ਨਗਰ ਕੌਂਸਲ ਦੀ ਲੈਂਡ ਅਤੇ ਸਿਹਤ ਸ਼ਾਖਾ ਵੱਲੋਂ ਸਾਂਝੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਜਿਸ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਸੀਵਰੇਜ ਦੇ ਕੁਨੈਕਸ਼ਨ ਬੰਦ ਕਰ ਦਿੱਤੇ, ਜਿਹੜੇ ਲੋਕ ਸੀਵਰੇਜ ਵਿਚ ਕੂੜਾ ਸੁੱਟਣ ਤੋਂ ਗੁਰੇਜ਼ ਨਹੀਂ ਕਰ ਰਹੇ ਸਨ।ਜੇਕਰ ਕੋਈ ਵਿਅਕਤੀ ਕੱਟੇ ਹੋਏ ਸੀਵਰੇਜ ਕੁਨੈਕਸ਼ਨਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਜੋੜਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦੇ ਹੋਏ ਪੁਲਿਸ ਪ੍ਰਸਾਸ਼ਨ ਨੂੰ ਸਰਕਾਰੀ ਪ੍ਰੋਪਰਟੀ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਯੋਗ ਕਾਰਵਾਈ ਉਲੀਕਣ ਲਈ ਲਿਖ ਦਿੱਤਾ ਜਾਵੇਗਾ । ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮੁੜ ਅਪੀਲ ਕੀਤੀ ਕਿ ਸੀਵਰੇਜ ਵਿਚ ਗੋਹਾ-ਕੂੜਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਨਿਰਵਿਘਨ ਸੀਵਰੇਜ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ ।
Total Responses : 454