ਕਿਸ਼ੋਰ ਅਵਸਥਾ ਵਿਚ ਆਉਣ ਵਾਲ਼ੀਆਂ ਸਮੱਸਿਆਵਾਂ ਅਤੇ ਤਬਦੀਲੀਆਂ ਸਬੰਧੀ ਲਗਾਈ ਜ਼ਿਲ੍ਹਾ ਪੱਧਰੀ ਵਰਕਸ਼ਾਪ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 21 ਦਸੰਬਰ ,2024 - ਡਾਇਰੈਕਰ ਰਾਜ ਵਿੱਦਿਅਕ ਖੋਜ਼ ਤੇ ਸਿਖਲਾਈ ਪ੍ਰੀਸ਼ਦ, ਪੰਜਾਬ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਆਦੇਸ਼ਾਂ ਅਨੁਸਾਰ ਮੈਡਮ ਡਿੰਪਲ ਮਦਾਨ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅਤੇ ਅਮਰਜੀਤ ਖਟਕੜ੍ਹ ਉੱਪ-ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ), ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਂਹੋ ਵਿਖੇ ਜ਼ਿਲ੍ਹੇ ਦੇ ਦਸ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ , ਹੈੱਡਮਾਸਟਰਾਂ, ਇੰਚਾਰਜ਼ ਅਤੇ ਬਤੌਰ ਨੋਡਲ ਅਫਸਰ ਨਿਯੁਕਤ ਅਧਿਆਪਕਾਂ ਦੀ ਇਕ ਦਿਨਾ ਐਡਵੋਕੇਸੀ ਵਰਕਸ਼ਾਪ ਲਗਾਈ ਗਈ।
ਇਸ ਵਰਕਸ਼ਾਪ ਵਿਚ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਨੇ ਆਏ ਹੋਏ ਅਧਿਆਪਕਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਦੇ ਵਿਿਦਆਰਥੀਆਂ ਨੂੰ ਵਰਤਮਾਨ ਸਮੇਂ ਵਿਚ ਆ ਰਹੀਆਂ ਪ੍ਰੋੜ ਅਵਸਥਾ ਸਬੰਧੀ ਮੁਸ਼ਕਿਲਾਂ 'ਤੇ ਵਿਚਾਰ ਪੇਸ਼ ਕੀਤੇ। ਅਮਰਜੀਤ ਖਟਕੜ੍ਹ ਉੱਪ-ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਨੇ ਕਿਹਾ ਕਿ ਇਸ ਵਰਕਸ਼ਾਪ ਵਿਚ ਸਾਂਝੇ ਕੀਤੇ ਗਏ ਵਿਚਾਰਾਂ ਨੂੰ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ 'ਤੇ ਲਾਗੂ ਕਰਨਾ, ਇਸ ਵਰਕਸ਼ਾਪ ਦੀ ਸਫਲਤਾ ਮੰਨੀ ਜਾਵੇਗੀ। ਇਸ ਵਰਕਸ਼ਾਪ ਵਿਚ ਕਿਸ਼ੋਰ ਅਵਸਥਾ 'ਚ ਵਿਦਿਆਰਥੀਆਂ ਵਿਚ ਆਉਣ ਵਾਲ਼ੀਆਂ ਸਮੱਸਿਆਵਾਂ ਅਤੇ ਤਬਦੀਲੀਆਂ ਸਬੰਧੀ ਵੱਖ-ਵੱਖ ਬੁਲਾਰਿਆਂ ਦੁਆਰਾ ਵਿਚਾਰ ਚਰਚਾ ਕੀਤੀ ਗਈ। ਸਮੇਂ ਅਨੁਸਾਰ ਵਾਤਾਵਰਨ, ਖਾਣ-ਪੀਣ, ਰਹਿਣ-ਸਹਿਣ, ਪੜ੍ਹਨ , ਸੱਭਿਅਤਾ ਆਦਿ ਵਿਚ ਆ ਰਹੀਆਂ ਤਬਦੀਲੀਆਂ ਤੇ ਅਧਿਆਪਕਾਂ ਨਾਲ਼ ਵਿਿਦਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੁਝ ਨੁਕਤੇ ਸਾਂਝੇ ਕੀਤੇ ਗਏ। ਵਿਿਦਆਰਥੀਆਂ ਨੂੰ ਡਰੱਗ, ਮੋਬਾਈਲ ਆਦਿ ਦੇ ਬੁਰੇ ਪ੍ਰਭਾਵਾਂ ਸਬੰਧੀ ਵੀ ਗੱਲਬਾਤ ਕੀਤੀ ਗਈ। ਇਸ ਵਰਕਸ਼ਾਪ ਵਿਚ ਨਵੀਨ ਪਾਲ ਗੁਲਾਟੀ, ਹੈੱਡਮਾਸਟਰ ਸਰਕਾਰੀ ਸਕੂਲ ਗਰਚਾ, ਨੇ ਬਤੌਰ ਰਿਸੋਰਸ ਪਰਸਨ ਭੂਮਿਕਾ ਨਿਭਾਈ।
ਇਸ ਵਰਕਸ਼ਾਪ ਦੇ ਸਮੁੱਚੇ ਪ੍ਰਬੰਧ ਲਈ ਸਤਨਾਮ ਸਿੰਘ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਨੂੰ ਬਤੌਰ ਨੋਡਲ ਅਫਸਰ ਨਿਯੁਕਤ ਕੀਤਾ ਗਿਆ, ਜਿਸਨੂੰ ਉਨ੍ਹਾਂ ਦੁਆਰਾ ਬਾਖੂਬੀ ਨਿਭਾਇਆ ਗਿਆ।ਸਕੂਲ ਇੰਚਾਰਜ਼ ਮੈਡਮ ਦਵਿੰਦਰ ਕੌਰ ਨੇ ਆਏ ਹੋਏ ਸਾਰੇ ਮੁਖੀ ਸਹਿਬਾਨ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਸੁਖਜਿੰਦਰ ਕੌਰ, ਸ਼ਾਹ ਮੁਹੰਮਦ, ਜਗਦੀਪ ਸਿੰਘ, ਜਸਕਰਨ ਸਿੰਘ, ਸੁਰਜੀਤ ਸਿੰਘ, ਲਖਵੀਰ ਸਿੰਘ, ਰਵੀ ਕੁਮਾਰ, ਗੁਰਿੰਦਰ ਸਿੰਘ, ਸੰਜੀਵ ਕੁਮਾਰ, ਰੇਖਾ ਰਾਣੀ, ਇੰਦਰਜੀਤ , ਪਰਮਜੀਤ ਕੌਰ,ਬਲਜੀਤ ਕੌਰ ਆਦਿ ਹਾਜਰ ਸਨ।