ਸੁਖਜਿੰਦਰ ਸਿੰਘ ਰੰਧਾਵਾ ਬਟਾਲਾ ਵਿਖੇ ਕਾਂਗਰਸੀ ਵਰਕਰਾਂ ਨੂੰ ਮਿਲੇ
ਡੇਰਾ ਬਾਬਾ ਨਾਨਕ, 21 ਦਸੰਬਰ 2024 - ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਵਿਧਾਇਕ ਹਲਕਾ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕਾਂਗਰਸ ਭਵਨ ਬਟਾਲਾ ਵਿਖੇ ਕਾਂਗਰਸੀ ਵਰਕਰਾਂ ਨੂੰ ਭਵਿੱਖ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਮਿਲੇ ਅਤੇ ਕਾਂਗਰਸ ਪਾਰਟੀ ਦੀਆਂ ਚੱਲ ਰਹੀਆਂ ਗਤੀਵਿਧੀਆਂ ਬਾਰੇ ਵਰਕਰਾਂ ਤੋਂ ਜਾਣਕਾਰੀ ਹਾਸਿਲ ਕੀਤੀ ਉਨ੍ਹਾਂ ਕਾਂਗਰਸੀ ਵਰਕਰਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਲਈ ਹੁਣ ਤੋਂ ਤਿਆਰੀਆਂ ਵਿੱਢਣ ਲਈ ਥਾਪੜਾ ਦਿੱਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨ ਤਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ।
ਇਸ ਮੌਕੇ ਤੇ ਮੇਅਰ ਨਗਰ ਨਿਗਮ ਬਟਾਲਾ ਸਰਦਾਰ ਸੁਖਦੀਪ ਸਿੰਘ ਤੇਜਾ , ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ,ਜਿਲਾ ਵਾਈਸ ਪ੍ਰਧਾਨ ਗੌਤਮ ਸੇਠ ਸਮੇਤ ਸਮੂਹ ਕੌਂਸਲਰ ਨਗਰ ਨਿਗਮ ਬਟਾਲਾ ਅਤੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁੱਦੇਦਾਰ ਸ਼ਾਮਲ ਸਨ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।