ਸਰਪੰਚ ਦੇ ਕਤਲ ਦੇ ਮਾਮਲੇ ਵਿੱਚ 10 ਮੁਲਜ਼ਮ ਗ੍ਰਿਫ਼ਤਾਰ
ਕਮਲਜੀਤ ਸੰਧੂ
ਬਰਨਾਲਾ, 22 ਦਸੰਬਰ 2024: ਪੁਲੀਸ ਨੇ ਸਰਪੰਚ ਦੇ ਕਤਲ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੁਝ ਦਿਨ ਪਹਿਲਾਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੰਨਾ ਗੁਲਾਬ ਸਿੰਘ ਦੇ ਲੋਕਾਂ ਨੇ ਸੱਤਾਧਾਰੀ ‘ਆਪ’ ਪਾਰਟੀ ਦੇ ਇੱਕ ਸਰਪੰਚ ਦਾ ਕਤਲ ਕਰ ਦਿੱਤਾ ਸੀ। ਥਾਣਾ ਭਦੌੜ ਦੀ ਪੁਲੀਸ ਨੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਪੁਲੀਸ ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਇਸ ਮੌਕੇ ਥਾਣਾ ਭਦੌੜ ਦੇ ਐਸ.ਐਚ.ਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਮੌਜੂਦਾ ਸਰਪੰਚ 26 ਸਾਲਾ ਸੁਖਜੀਤ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਦੇ ਹੋਰ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਜਿਸ ਤੋਂ ਬਾਅਦ ਬਰਨਾਲਾ ਪੁਲਿਸ ਨੇ ਮੌਜੂਦਾ ਸਰਪੰਚ ਦਾ ਕਤਲ ਕਰਨ ਵਾਲੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਲਈ ਟੀਮਾਂ ਦਾ ਗਠਨ ਕਰ ਦਿੱਤਾ ਸੀ।
ਜਿਸ ਤੋਂ ਬਾਅਦ ਹੁਣ ਭਦੌੜ ਪੁਲਿਸ ਨੇ ਸਰਪੰਚ ਸੁਖਜੀਤ ਸਿੰਘ ਦੇ 10 ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦਕਿ ਪੁਲਿਸ ਬਾਕੀ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਭਦੌੜ ਦੇ ਐਸਐਚਓ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲਾਂ ਤੋਂ ਹੀ ਵੋਟਾਂ ਨੂੰ ਲੈ ਕੇ ਦੁਸ਼ਮਣੀ ਸੀ, ਜਿਸ ਕਾਰਨ ਇਨ੍ਹਾਂ ਮੁਲਜ਼ਮਾਂ ਨੇ ਮੌਜੂਦਾ ਸਰਪੰਚ ਸੁਖਜੀਤ ਸਿੰਘ ਦਾ ਕਤਲ ਕਰ ਦਿੱਤਾ।