ਇਤਿਹਾਸਿਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਗੁਬੰਦ ਤੇ ਸੋਨੇ ਦੀਆਂ ਚੜ੍ਹਾਈਆਂ ਗਈਆਂ ਕਲਸੀਆਂ
- ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋ ਕਰਵਾਈ ਜਾ ਰਹੀ ਹੈ ਕਾਰ ਸੇਵਾ
ਰਿਪੋਰਟਰ_ ਰੋਹਿਤ ਗੁਪਤਾ
ਗੁਰਦਾਸਪੁਰ, 22 ਦਸੰਬਰ 2024 - ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਗੁੰਬਦ ਤੇ ਸੋਨੇ ਦੀਆਂ ਕਲਸੀਆਂ ਲਗਾਉਣ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ । ਕਾਰ ਸੇਵਾ ਦੀ ਜਿੰਮੇਵਾਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਨਿਭਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਲਗਭਗ ਢਾਈ ਸੌ ਸਾਲ ਪਹਿਲਾਂ ਇਸ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਗੁੰਬਦ ਤੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸੋਨੇ ਦੀਆਂ ਕਲਸੀਆਂ ਚੜਾਈਆਂ ਗਈਆਂ ਸਨ ਅਤੇ ਹੁਣ ਲਗਭਗ 250 ਸਾਲ ਬਾਅਦ ਹੀ ਕਾਰ ਸੇਵਾ ਸ਼ੁਰੂ ਹੋਈ ਹੈ। ਕਲਸੀਆਂ ਤਿਆਰ ਕਰਨ ਦਾ ਕੰਮ ਜੋਰਾ ਸ਼ੋਰਾਂ ਨਾਲ ਚਲ ਚੱਲ ਰਿਹਾ ਹੈ ਤੇ ਅੱਜ ਗੁੰਬਦ ਤੇ ਕਲਸੀਆ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।