ਗੁਰਦੁਆਰਾ ਨਰੈਣ ਨਗਰ-ਭਾਨ ਸਿੰਘ ਕਾਲੋਨੀ ਵਿਖੇ ਧਾਰਮਿਕ ਸਮਾਗਮ 23 ਤੋਂ 25 ਦਸੰਬਰ ਤੱਕ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 22 ਦਸੰਬਰ 2024 - ਗੁਰਦੁਆਰਾ ਨਰੈਣ ਨਗਰ-ਭਾਨ ਸਿੰਘ ਕਾਲੋਨੀ ਫ਼ਰੀਦਕੋਟ ਦੇ ਪ੍ਰਧਾਨ ਜਰਨੈਲ ਸਿੰਘ ਗਿੱਲ ਅਤੇ ਸਕੱਤਰ ਰਣਜੀਤ ਸਿੰਘ ਘੁਮਾਣ ਨੇ ਜਾਣਕਾਰੀ ਦਿੱਤੀ ਹੈ ਕਿ ਗੁਰਦੁਆਰਾ ਨਰੈਣ ਨਗਰ-ਭਾਨ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 23 ਦਸੰਬਰ ਤੋਂ 25 ਦਸੰਬਰ ਤੱਕ ਸ਼ਾਮ ਹਰ ਰੋਜ਼ 7:00 ਵਜੇ ਤੋਂ 9:00 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਭਾਈ ਸਰਬਜੀਤ ਸਿੰਘ ਢੋਟੀਆ ਮੁੱਖ ਪ੍ਰਚਾਰਕ ਧਰਮ ਪ੍ਰਚਾਰਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮਿ੍ਰਤਸਰ ਸਾਹਿਬ ਸੰਗਤਾਂ ਨੂੰ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ, ਮਾਤਾ ਗੁਜਰੀ ਜੀ, ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਨਾਲ ਸਬੰਧਿਤ ਸਿੱਖ ਇਤਿਹਾਸ ਸੁਣਾਉਣਗੇ।