ਸੁਖਜਿੰਦਰ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਦੇ ਵੱਖ ਵੱਖ ਥਾਣਿਆਂ ਵਿੱਚ ਹੋਏ ਬੰਬ ਧਮਾਕਿਆਂ ਦੀ ਐਨਆਈਏ ਤੋਂ ਡੂੰਘਾਈ ਨਾਲ ਜਾਂਚ ਕਰਾਉਣ ਦੀ ਮੰਗ
ਚੰਡੀਗੜ੍ਹ, 23 ਦਸੰਬਰ 2024- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਪੰਜਾਬ ਦੇ ਵੱਖ ਵੱਖ ਥਾਣਿਆਂ ਅਤੇ ਪੁਲਿਸ ਚੌਕੀਆਂ ਵਿੱਚ ਹੋਏ ਬੰਬ ਧਮਾਕਿਆਂ ਦੀਆਂ ਘਟਨਾਵਾਂ ਦੀ ਐਨ ਆਈ ਏ ਤੋਂ ਡੂੰਘਾਈ ਨਾਲ ਜਾਂਚ ਕਰਾਉਣ ਦੀ ਮੰਗ ਕੀਤੀ। ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਹਾਲ ਹੀ ਵਿੱਚ ਵੱਖ ਵੱਖ ਥਾਣਿਆਂ ਵਿੱਚ ਹੋਏ ਬੰਬ ਧਮਾਕਿਆਂ ਅਤੇ ਪੰਜਾਬ ਦੀ ਵਿਘਰਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕਿ ਪੰਜਾਬ ਦੇ ਵਸਨੀਕ ਡੂੰਘੇ ਚਿੰਤਤ ਹਨ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨਾਲ ਸਾਂਝੀ ਕੀਤੀ।