ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤਰਿਤਵਾ ਅਭਿਆਨ ਤਹਿਤ ਲਗਾਇਆ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪ - ਡਾ. ਦਲਜੀਤ ਕੌਰ
ਪ੍ਰਮੋਦ ਭਾਰਤੀ
ਕੀਰਤਪੁਰ ਸਾਹਿਬ 23 ਦਸੰਬਰ ,2024- ਡਾ. ਤਰਸੇਮ ਸਿੰਘ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਦਲਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ, ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤਰਿਤਵਾ ਅਭਿਆਨ ਤਹਿਤ ਕੈਂਪ ਲਗਾਇਆ ਗਿਆ। ਇਸ ਸਬੰਧੀ ਡਾ.ਦਲਜੀਤ ਕੌਰ ਨੇ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਗਰਭਵਤੀ ਮਹਿਲਾਵਾਂ ਦੀ ਜਾਂਚ ਲਈ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਜਾਂਦਾ ਹੈ ਜਿਸ ਵਿੱਚ ਗਰਭਵਤੀ ਔਰਤ ਦੇ ਖੂਨ ਦੇ ਟੈਸਟ ਕਰਵਾ ਕੇ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਐਮ.ਡੀ.ਆਰ ਤੇ ਸੀ.ਡੀ.ਆਰ ਦਰ ਨੂੰ ਘੱਟ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਨਾਲ ਗਰਭਵਤੀ ਔਰਤਾਂ ਨੂੰ ਕਾਫੀ ਲਾਭ ਮਿੱਲ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ.ਅਨੂੰ ਸ਼ਰਮਾ ਮੈਡੀਕਲ ਅਫਸਰ ਨੇ ਦੱਸਿਆ ਕਿ ਇਸ ਸਪੈਸ਼ਲ ਕੈਂਪ ਅਧੀਨ ਗਰਭਵਤੀ ਔਰਤਾਂ ਨੂੰ ਤੇ ਹਾਈ ਰਿਸਕ ਗਰਭਵਤੀ ਮਹਿਲਾਵਾਂ ਨੂੰ ਖਾਸ ਤੌਰ ਤੇ ਕਾਉਂਸਲਿੰਗ ਕੀਤੀ ਜਾਂਦੀ ਹੈ। ਇਸ ਕੈਂਪ ਵਿੱਚ ਗਰਭਵਤੀ ਮਾਵਾਂ ਦੇ ਖੂਨ ਦੇ ਟੈਸਟ ਕਰਵਾਏ ਜਾਂਦੇ ਹਨ ਤੇ ਉਨ੍ਹਾਂ ਦਾ ਪੂਰਨ ਚੈੱਕਅਪ ਕੀਤਾ ਜਾਂਦਾ ਹੈ, ਜਿਆਦਾ ਹਾਈ ਰਿਸਕ ਪਾਈਆਂ ਜਾਂਦੀਆਂ ਗਰਭਵਤੀ ਔਰਤਾਂ ਨੂੰ ਸਿਵਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਰੈਫਰ ਕੀਤਾ ਜਾਂਦਾ ਹੈ। ਗਰਭਵਤੀ ਮਾਵਾਂ ਨੂੰ ਜਣੇਪਾ ਸਰਕਾਰੀ ਸਿਹਤ ਅਦਾਰੇ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਕਿ ਉਹ ਆਪਣਾ ਚੈੱਕ ਮੈਡੀਕਲ ਸਪੈਸ਼ਲਿਸਟ ਅਤੇ ਗਾਇਨੋਕੋਲੋਜਿਸਟ ਤੋਂ ਕਰਵਾ ਕੇ ਸੰਸਥਾ ਵਿੱਚ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਫੋਲੋਅਪ ਕੀਤਾ ਜਾ ਸਕੇ ਤੇ ਸਬੰਧਤ ਫੀਲਡ ਸਟਾਫ ਨੂੰ ਜਾਣਕਾਰੀ ਦਿੱਤੀ ਜਾ ਸਕੇ। ਇਸ ਮੌਕੇ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਜਾਂਦੀ ਹੈ। ਇਸ ਕੈਂਪ ਨੂੰ ਸਫਲ ਕਰਨ ਲਈ ਸੀ.ਐਚ.ਓ, ਏ.ਐਨ.ਐਮ ਅਤੇ ਆਸ਼ਾ ਵਰਕਰ ਵੱਲੋਂ ਗਰਭਵਤੀ ਔਰਤਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਦੇ ਲੋੜੀਂਦੇ ਚੈੱਕਅਪ ਕੀਤੇ ਗਏ। ਇਸ ਮੋਕੇ ਹਰਜੀਤ ਕੌਰ ਸਟਾਫ ਨਰਸ, ਆਸ਼ਾ ਵਰਕਰ ਹਾਜ਼ਰ ਸਨ।